Code Of Ethics

Download app

Subscribe To Print Edition

ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ CM ਮਾਨ ਨੇ ਵਿਰੋਧੀਆਂ ‘ਤੇ ਸੇਧੇ ਨਿਸ਼ਾਨੇ

ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਕੀਤਾ ਜ਼ਿਕਰ

featured-img

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਉੱਤੇ ਤਿੱਖਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਅਕਾਲੀ ਦਲ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗੱਠਜੋੜ ਕਰਨ ਲਈ “ਪੱਬਾਂ ਭਾਰ” ਹੋਇਆ ਪਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗੱਠਜੋੜ ਨੂੰ ਕਦੇ ਮਾਫ਼ ਨਹੀਂ ਕਰਨਗੇ।

ਉਹ ਰੱਖੜ ਪੁੰਨਿਆ ਮੇਲੇ ਉੱਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਰੋਹ ਅਤੇ ਅਨਾਜ ਮੰਡੀ ਰਈਆ ਵਿੱਚ ਭਰਵੀਂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਦੀ ਪਵਿੱਤਰ ਧਰਤੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਅਤੇ “ਸਾਚਾ ਗੁਰੂ ਲਾਧੋ ਰੇ” ਦੇ ਸੰਦੇਸ਼ ਨਾਲ ਜੁੜੀ ਹੋਈ ਹੈ।

ਉਨ੍ਹਾਂ ਸਾਲ 2015 ਵਿੱਚ ਬੇਅਦਬੀ ਅਤੇ ਉਸ ਤੋਂ ਬਾਅਦ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਅਕਾਲੀ ਦਲ ਨੂੰ ਨਿਸ਼ਾਨੇ ਉੱਤੇ ਲਿਆ। ਉਨ੍ਹਾਂ ਕਿਹਾ, “ਸੱਤਾ ਵਿੱਚ ਆਉਣ ਦੇ ਮਕਸਦ ਅਤੇ ਸੂਬੇ ਨੂੰ ਲੁੱਟਣ ਵਾਸਤੇ ਅਕਾਲੀ ਭਾਜਪਾ ਲੀਡਰਸ਼ਿਪ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਬਾਹਰ ਦਾ ਰਸਤਾ ਦਿਖਾਉਣਗੇ।”

ਭਗਵੰਤ ਮਾਨ ਨੇ ਕਾਂਗਰਸ ਪਾਰਟੀ ਉੱਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਇਹ ਪਾਰਟੀ ਹੁਣ ਆਖ਼ਰੀ ਸਾਹਾਂ ‘ਤੇ ਹੈ ਅਤੇ ਜਲਦੀ ਹੀ ਸਿਆਸੀ ਅਖਾੜੇ ਵਿੱਚ ਆਪਣਾ ਸਭ ਕੁਝ ਗੁਆ ਚੁੱਕੀ ਹੋਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਦੇ ਲੋਕਾਂ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਹ ਅੰਦਰੂਨੀ ਤੌਰ ‘ਤੇ ਫੁੱਟ ਦੀ ਸ਼ਿਕਾਰ ਹੈ ਤੇ ਆਪਸੀ ਲੜਾਈ ਨਾਲ ਹੀ ਪਾਰਟੀ ਢਹਿ-ਢੇਰੀ ਹੋ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 69,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਤੇ ਕੇਵਲ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੜਕਾਂ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਟੋਲ ਪਲਾਜ਼ਾ ਬੰਦ ਕਰਕੇ ਲੋਕਾਂ ਦੇ ਪੈਸੇ ਦੀ ਬੱਚਤ ਯਕੀਨੀ ਬਣਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿੱਖਿਆ ਤੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਮਾਨ ਨੇ ਕਿਹਾ ਕਿ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਵਿੱਤੀ ਸਹਾਇਤਾ, ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਅਤੇ ਪੰਜਾਬ ਭਰ ਵਿੱਚ ਲਗਪਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ।

 

Leave a Comment

Advertisment

You May Like This