Code Of Ethics

Download app

Subscribe To Print Edition

Chandigarh ’ਚ ਪੁਲੀਸ ਹੈੱਡ ਕਾਂਸਟੇਬਲ Nitin Kumar ਦੀ ਗੋਲੀ ਮਾਰ ਕੇ ਹੱਤਿਆ; ਪੁੱਤਰ ਹਿਰਾਸਤ ’ਚ

ਘਰ ਦੀ ਛੱਤ ਤੋਂ ਦੇਸੀ ਪਿਸਤੌਲ ਬਰਾਮਦ: ਸੈਕਟਰ 22-ਏ ਸਥਿਤ ਸਰਕਾਰੀ ਰਿਹਾਇਸ਼ ’ਚ ਸੌਂਦੇ ਸਮੇਂ ਹੋਇਆ ਹਮਲਾ

featured-img

ਚੰਡੀਗੜ੍ਹ ਦੇ ਸੈਕਟਰ 9 ਸਥਿਤ ਪੁਲੀਸ ਹੈੱਡਕੁਆਰਟਰ ਵਿਖੇ ਤਾਇਨਾਤ ਇੱਕ ਹੈੱਡ ਕਾਂਸਟੇਬਲ ਦੀ ਸ਼ੁੱਕਰਵਾਰ ਤੜਕਸਾਰ ਉਸ ਦੇ ਸੈਕਟਰ 22-ਏ ਸਥਿਤ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਮੁਤਾਬਕ ਵਾਰਦਾਤ ਦੇ ਸਮੇਂ ਮ੍ਰਿਤਕ ਆਪਣੇ ਘਰ ਵਿੱਚ ਸੁੱਤਾ ਹੋਇਆ ਸੀ। ਮ੍ਰਿਤਕ ਦੀ ਪਛਾਣ ਨਿਤਿਨ ਕੁਮਾਰ ਵਜੋਂ ਹੋਈ ਹੈ। ਘਟਨਾ ਸਮੇਂ ਉਸ ਦੀ ਪਤਨੀ ਅਤੇ ਪੁੱਤਰ ਘਰ ਵਿੱਚ ਹੀ ਮੌਜੂਦ ਸਨ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਜੀ.ਐੱਮ.ਐੱਸ.ਐੱਚ. (GMSH) ਸੈਕਟਰ 16 ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ 22 ਪੁਲੀਸ ਚੌਕੀ ਨੂੰ ਸਵੇਰੇ ਲਗਭਗ 8:50 ਵਜੇ ਇਸ ਘਟਨਾ ਸਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ। ਘਟਨਾ ਸਥਾਨ ਤੋਂ ਪੁਖ਼ਤਾ ਸਬੂਤ ਜੁਟਾਉਣ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਜਾਂਚ ਦੌਰਾਨ ਘਰ ਦੀ ਛੱਤ ਤੋਂ ਇੱਕ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਪੁਲੀਸ ਨੇ ਮ੍ਰਿਤਕ ਦੇ ਪੁੱਤਰ ਅਰਮਾਨ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਘਰੇਲੂ ਕਲੇਸ਼ ਨਾਲ ਜੁੜਿਆ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਹਿਰਾਸਤ ਵਿੱਚ ਲਏ ਗਏ ਅਰਮਾਨ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ। ਚਾਲੂ ਸਾਲ ਦੇ ਫਰਵਰੀ ਮਹੀਨੇ (24-25 ਫਰਵਰੀ ਦੀ ਦਰਮਿਆਨੀ ਰਾਤ) ਵਿੱਚ ਉਸ ‘ਤੇ ਆਪਣੀ ਤੇਜ਼ ਰਫ਼ਤਾਰ ਥਾਰ ਗੱਡੀ ਨਾਲ ਇੱਕ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਦੋਸ਼ ਸੀ, ਜਿਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਉਹ ਇਸ ਮਾਮਲੇ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ।

ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਅਸਲ ਕਾਰਨਾਂ ਅਤੇ ਇਸ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਕਤਲ ਦੇ ਮੁੱਖ ਮਨੋਰਥ (motive) ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਨਾਲ ਜੁੜੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Leave a Comment

Advertisment

You May Like This