Code Of Ethics

Download app

Subscribe To Print Edition

GMADA ED Raid : ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਡਿਵੀਜ਼ਨ ਬੈਂਚ ਵੱਲੋਂ ਸੁਣਵਾਈ; ਹੁਣ 28 ਅਕਤੂਬਰ ਨੂੰ ਹੋਵੇਗੀ ਅਗਲੀ ਕਾਰਵਾਈ

featured-img

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਈਡੀ ਨੂੰ ਇਸ ਮਾਮਲੇ ’ਤੇ 15 ਦਿਨਾਂ ’ਚ ਜਵਾਬ ਦੇਣ ਲਈ ਕਿਹਾ ਹੈ। ਹੁਣ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ। ਅੱਜ ਅਦਾਲਤ ’ਚ ਈਡੀ ਨੇ ਜਵਾਬ ਲਈ ਦੋ ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ ਸੀ।

 

ਪੰਜਾਬ ਸਰਕਾਰ ਨੇ ਗਮਾਡਾ ਦਫ਼ਤਰ ਦੀ ਈਡੀ ਵੱਲੋਂ 22 ਤੋਂ 24 ਸਤੰਬਰ ਤੱਕ ਕੀਤੀ ਤਲਾਸ਼ੀ ਤੇ ਸਰਵੇਖਣ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਨੂੰ ‘ਜ਼ਰੂਰੀ ਸੁਣਵਾਈ ਵਾਲੀ ਸੂਚੀ’ ’ਚ ਦਰਜ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ’ਤੇ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਪਟੀਸ਼ਨ ’ਚ ਭਾਰਤ ਸਰਕਾਰ ਅਤੇ ਈਡੀ ਤੋਂ ਇਲਾਵਾ ਹੋਰਨਾਂ ਨੂੰ ਵੀ ਧਿਰ ਬਣਾਇਆ ਹੈ। ਚੇਤੇ ਰਹੇ ਕਿ 22 ਤੋਂ 24 ਸਤੰਬਰ ਤੱਕ ਗਮਾਡਾ ਦਫ਼ਤਰ ਦੀ ਈਡੀ ਵੱਲੋਂ 50 ਘੰਟੇ ਦੇ ਕਰੀਬ ਤਲਾਸ਼ੀ ਲਈ ਗਈ ਸੀ ਅਤੇ ਦਫ਼ਤਰੀ ਰਿਕਾਰਡ ਦੇ 30 ਤੋਂ ਵੱਧ ਬੈਗ ਜ਼ਬਤ ਕੀਤੇ ਗਏ ਸਨ। ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫ਼ੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦਾ ਡਾਟਾ ਕਾਪੀ ਕੀਤਾ ਗਿਆ।

ਈਡੀ ਵੱਲੋਂ ਕਾਪੀ ਕੀਤੇ ਡਾਟੇ ਦੀ ਵਰਤੋਂ ’ਤੇ ਵੀ ਰੋਕ ਦੀ ਗੱਲ ਕਹੀ ਗਈ ਹੈ। ਪਟੀਸ਼ਨ ’ਚ ਈਡੀ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਹਿਰਾਸਤ ’ਚ ਰੱਖੇ ਜਾਣ ਖ਼ਿਲਾਫ਼ ਵੀ ਦਲੀਲ ਦਿੱਤੀ ਗਈ ਹੈ।

Leave a Comment

Advertisment

You May Like This