ਦਿੱਲੀ ਵਿੱਚ ਸ਼ਾਂਗਰੀ-ਲਾ ਹੋਟਲ ਦੇ ਨੇੜੇ ਗੋਲ ਚੱਕਰ ‘ਤੇ ਧਰਨਾ ਦੇਣ ਮੌਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਬੁੱਧਵਾਰ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ…
ਦਿੱਲੀ ਵਿੱਚ ਸ਼ਾਂਗਰੀ-ਲਾ ਹੋਟਲ ਦੇ ਨੇੜੇ ਗੋਲ ਚੱਕਰ ‘ਤੇ ਧਰਨਾ ਦੇਣ ਮੌਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਬੁੱਧਵਾਰ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਮੌਕੇ ਗਾਂਧੀ ਨਾਲ ਹੋਰ ਕਈ ਹੋਰ ਆਗੂ ਮੌਜੂਦ ਸਨ ।
ਗਾਂਧੀ ਅਤੇ ਹੋਰ ਸੰਸਦ ਮੈਂਬਰ ਅਤੇ ਨੇਤਾ ਪੁਲੀਸ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਤੋਂ ਬਾਅਦ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਵੱਲ ਜਾ ਰਹੇ ਸਨ। ਉਨ੍ਹਾਂ ਨੇ ਗੋਲ ਚੱਕਰ ‘ਤੇ ਹੀ ਧਰਨਾ ਦਿੱਤਾ, ਜਿਸ ਵਿੱਚ ਪ੍ਰਿਅੰਕਾ ਗਾਂਧੀ ਸੰਵਿਧਾਨ ਦੀ ਇੱਕ ਕਾਪੀ ਹੱਥ ਵਿੱਚ ਫੜ ਕੇ ਹੋਰ ਮਹਿਲਾ ਨੇਤਾਵਾਂ ਨਾਲ ਸੜਕ ‘ਤੇ ਲੇਟ ਗਏ।
ਕਾਂਗਰਸ ਦੇ ਕੁਝ ਨੇਤਾਵਾਂ ਜਿਨ੍ਹਾਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਦੈ ਭਾਨੂ ਚਿੱਬ ਸ਼ਾਮਲ ਹਨ, ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੀ ਬੱਸ ਦੀ ਛੱਤ ‘ਤੇ ਚੜ੍ਹ ਗਏ, ਜਦੋਂ ਕਿ ਮੁਮਤਾਜ਼ ਪੈਟਲ ਇਸ ਦੇ ਬੋਨਟ ‘ਤੇ ਬੈਠ ਗਏ।
ਇਸ ਤੋਂ ਬਾਅਦ ਮਹਿਲਾ ਪੁਲੀਸ ਕਰਮਚਾਰੀਆਂ ਦੀ ਇੱਕ ਵੱਡੀ ਟੁਕੜੀ ਨੇ ਪ੍ਰਿਅੰਕਾ ਗਾਂਧੀ ਅਤੇ ਹੋਰ ਔਰਤਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਜੋ ਸੜਕ ‘ਤੇ ਲੇਟੀਆਂ ਹੋਈਆਂ ਸਨ। ਉਨ੍ਹਾਂ ਨੂੰ ਜ਼ਬਰਦਸਤੀ ਹਟਾਇਆ ਗਿਆ ਅਤੇ ਬੱਸਾਂ ਵਿੱਚ ਬਿਠਾਇਆ ਗਿਆ ਅਤੇ ਮੌਕੇ ਤੋਂ ਦੂਰ ਲੈ ਜਾਇਆ ਗਿਆ।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਸ ਤੋਂ ਪਹਿਲਾਂ ਮੱਧ ਦਿੱਲੀ ਦੇ ਇੱਕ ਰੈਸਟੋਰੈਂਟ ਵਿੱਚ ਦੁਪਹਿਰ ਦੇ ਖਾਣੇ ਦੀ ਮੀਟਿੰਗ ਕੀਤੀ, ਜਿੱਥੋਂ ਉਹ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਵੱਲ ਰਵਾਨਾ ਹੋਏ। ਕਈ ਹੋਰ ਵਿਰੋਧੀ ਸੰਸਦ ਮੈਂਬਰਾਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। -ਪੀਟੀਆਈ





















