Code Of Ethics

Download app

Subscribe To Print Edition

‘ਮੈਨੂੰ ਗ੍ਰਿਫ਼ਤਾਰ ਨਹੀਂ, ਅਗਵਾ ਕੀਤਾ ਗਿਆ ਸੀ..’; ਰਿਹਾਈ ਤੋਂ ਬਾਅਦ ਧਰੁਵ ਰਾਠੀ ਦਾ ਵੱਡਾ ਦਾਅਵਾ

ਗੁਰੂਗ੍ਰਾਮ ਪੁਲੀਸ ਦੀ ਕਾਰਵਾਈ ’ਤੇ ਚੁੱਕੇ ਸਵਾਲ

featured-img

ਕੌਕਰੇਚ ਜਨਤਾ ਪਾਰਟੀ (CJP) ਦੇ ਜੰਤਰ-ਮੰਤਰ ਵਿਖੇ ਪ੍ਰੋਗਰਾਮ ’ਚ ਸ਼ਾਮਲ ਹੋਣ ਤੋਂ ਪਹਿਲਾਂ ਗੁਰੂਗ੍ਰਾਮ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੇ ਦੇਰ ਰਾਤ ਰਿਹਾਅ ਹੋਣ ਤੋਂ ਬਾਅਦ ਇੱਕ ਵੀਡੀਓ ਬਿਆਨ ਜਾਰੀ ਕਰਕੇ ਪੁਲੀਸ ਕਾਰਵਾਈ ’ਤੇ ਗੰਭੀਰ ਦੋਸ਼ ਲਗਾਏ ਹਨ। ਰਾਠੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ, ਸਗੋਂ ਉਨ੍ਹਾਂ ਦਾ ‘ਅਗਵਾ’ ਕੀਤਾ ਗਿਆ ਸੀ।

ਧਰੁਵ ਰਾਠੀ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “ਮੈਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ, ਮੈਨੂੰ ਅਗਵਾ (KIDNAPPED) ਕੀਤਾ ਗਿਆ ਸੀ”। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਗੁਰੂਗ੍ਰਾਮ ਪੁਲੀਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਲਿਖਤੀ ਅੰਡਰਟੇਕਿੰਗ ਨਹੀਂ ਦਿੱਤੀ ਗਈ ਹੈ।

ਤੜਕੇ 3 ਵਜੇ ਹੋਈ ਰਿਹਾਈ

ਅਧਿਕਾਰੀਆਂ ਅਨੁਸਾਰ, ਰਾਠੀ ਨੂੰ ਐਤਵਾਰ ਤੜਕੇ ਕਰੀਬ 3 ਵਜੇ ਰਿਹਾਅ ਕਰਕੇ ਉਨ੍ਹਾਂ ਦੇ ਪਰਿਵਾਰ ਹਵਾਲੇ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸਵੇਰੇ ਕਰੀਬ 9:30 ਵਜੇ ਗੁਰੂਗ੍ਰਾਮ ਦੇ ਸੈਕਟਰ 56 ਸਥਿਤ ਕੇਂਦਰੀ ਵਿਹਾਰ ਸੁਸਾਇਟੀ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਹ ਕਾਰਵਾਈ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਸੀਜੇਪੀ ਵੱਲੋਂ ਜੰਤਰ-ਮੰਤਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਕੀਤੀ ਗਈ ਸੀ।

 

Leave a Comment

Advertisment

You May Like This