Code Of Ethics

Download app

Subscribe To Print Edition

Bhagwant Mann ਦੇ ਜਨਮ ਦਿਨ ‘ਤੇ ਨਾਇਬ ਸੈਣੀ ਦਾ ਤਨਜ਼: ‘ਪੰਜ ਸਾਲ ਚੁਟਕਲਿਆਂ ‘ਤੇ ਕੱਢ ਦਿੱਤੇ, ਇਸੇ ਤਰ੍ਹਾਂ ਮਨੋਰੰਜਨ ਕਰਦੇ ਰਹੋ

ਪੰਜਾਬ ਵਿੱਚ ਨਸ਼ਾ ਘਟਣ ਦੀ ਬਜਾਏ ਵਧਿਆ ਹੈ: ਸੈਣੀ

featured-img

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜ ਸਾਲ ਚੁਟਕਲਿਆਂ ‘ਤੇ ਬਤੀਤ ਕਰ ਦਿੱਤੇ ਹਨ। ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਸੈਣੀ ਨੇ ਕਿਹਾ ਕਿ ਉਹ ਇਸੇ ਤਰ੍ਹਾਂ ਮਨੋਰੰਜਨ ਕਰਦੇ ਰਹਿਣ।

ਸੈਣੀ ਨੇ ਇਹ ਟਿੱਪਣੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤੀ, ਜਦੋਂ ਭਾਜਪਾ ਦੇ ਤੀਜੀ ਵਾਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਆਪਣੇ ਤੀਜੇ ਸਾਲ ਵਿੱਚ ਦਾਖਲ ਹੋਈ ਹੈ।

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਰੇ ਪੁੱਛੇ ਜਾਣ ‘ਤੇ ਸੈਣੀ ਨੇ ਕਿਹਾ, “ਜਿਸ ਸਮੇਂ ਕਾਰਵਾਈ ਹੋਣੀ ਚਾਹੀਦੀ ਸੀ, ਉਦੋਂ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਨੇ ਸਿਰਫ਼ ਵਾਅਦੇ ਕੀਤੇ, ਪਰ ਉਨ੍ਹਾਂ ‘ਤੇ ਅਮਲ ਕਰਨ ਵਿੱਚ ਨਾਕਾਮ ਰਹੇ। ਪੰਜਾਬ ਵਿੱਚ ਵੋਟਰਾਂ ਨੇ ਇਹ ਆਸ ਰੱਖਦਿਆਂ ਵੋਟਾਂ ਪਾਈਆਂ ਸਨ ਕਿ ਤਿੰਨ ਤੋਂ ਛੇ ਮਹੀਨਿਆਂ ਵਿੱਚ ਨਸ਼ਿਆਂ ਦਾ ਖਾਤਮਾ ਹੋ ਜਾਵੇਗਾ। ਹੁਣ, ਜਦੋਂ ਸਿਰਫ 3 ਮਹੀਨੇ ਬਚੇ ਹਨ, ਨਸ਼ਾ ਤਸਕਰ ਇੰਨੇ ਬੇਖੌਫ਼ ਹੋ ਗਏ ਹਨ ਕਿ ਉਹ ਬਿਨਾਂ ਕਿਸੇ ਡਰ ਤੋਂ ਆਪਣਾ ਕੰਮ ਕਰ ਰਹੇ ਹਨ।”

ਉਨ੍ਹਾਂ ਕਿਹਾ, “ਅੱਜ ਪੰਜਾਬ ਵਿੱਚ ਲੋਕ ਇੰਨੇ ਡਰੇ ਹੋਏ ਹਨ ਕਿ ਉਹ ਪੁਲੀਸ ਨੂੰ ਘਟਨਾਵਾਂ ਦੀ ਰਿਪੋਰਟ ਕਰਨ ਤੋਂ ਵੀ ਘਬਰਾਉਂਦੇ ਹਨ।”

ਸੈਣੀ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਮੁੱਦਾ ਹੈ ਅਤੇ ਅੰਤ ਵਿੱਚ ਔਰਤਾਂ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ। ਉਨ੍ਹਾਂ ਕਿਹਾ, “ਇਸ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਪੰਜਾਬ ਵਿੱਚ ਨਸ਼ਾ ਘਟਿਆ ਨਹੀਂ ਸਗੋਂ ਵਧਿਆ ਹੈ। ਉਸ ਵਿਅਕਤੀ (ਝੋਟੇ) ਨੂੰ ਨਸ਼ਿਆਂ ਨੂੰ ਲੈ ਕੇ ਦਰਦ ਸੀ। ਤੁਸੀਂ ਉਸ ਦੀਆਂ ਪੁਰਾਣੀਆਂ ਵੀਡੀਓਜ਼ ਦੇਖੀਆਂ ਹੋਣਗੀਆਂ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ।”

ਸੈਣੀ ਸ਼ਨਿੱਚਰਵਾਰ ਨੂੰ ਸਵੀਡਨ ਤੋਂ ਵਾਪਸ ਪਰਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਵੀਡਨ ਦੌਰੇ ਦੌਰਾਨ 4,000 ਕਰੋੜ ਰੁਪਏ ਦੇ ਨਿਵੇਸ਼ ਲਈ ਸਮਝੌਤੇ ਹੋਏ ਹਨ, ਜਿਸ ਨਾਲ ਸੂਬੇ ਵਿੱਚ 11,000 ਤੋਂ ਵੱਧ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸਿੰਗਾਪੁਰ ਦਾ ਦੌਰਾ ਵੀ ਕੀਤਾ ਗਿਆ ਸੀ, ਜਿਸ ਦੌਰਾਨ ਵੱਖ-ਵੱਖ ਕੰਪਨੀਆਂ ਨਾਲ ਗੱਲਬਾਤ ਹੋਈ ਅਤੇ 5,500 ਕਰੋੜ ਰੁਪਏ ਦੇ ਨਿਵੇਸ਼ ਸਮਝੌਤਿਆਂ ‘ਤੇ ਸਹਿਮਤੀ ਬਣੀ।

Leave a Comment

Advertisment

You May Like This