Code Of Ethics

Download app

Subscribe To Print Edition

Parwinder Jhota Murder: ਪਰਵਿੰਦਰ ਝੋਟਾ ਦੀ ਮਾਤਾ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਸਰਕਾਰੀ ਹਸਪਤਾਲ ਪਹੁੰਚੀ

ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਪੰਜਾਬ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਪਰਮਿੰਦਰ ਸਿੰਘ ਝੋਟਾ ਦੀ ਮਾਤਾ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਮਾਨਸਾ ਦੇ ਸਰਕਾਰੀ ਹਸਪਤਾਲ ਪਹੁੰਚੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜ…

featured-img

ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਪੰਜਾਬ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਪਰਮਿੰਦਰ ਸਿੰਘ ਝੋਟਾ ਦੀ ਮਾਤਾ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਮਾਨਸਾ ਦੇ ਸਰਕਾਰੀ ਹਸਪਤਾਲ ਪਹੁੰਚੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜ ਸੇਵੀ ਭਾਨਾ ਸਿੱਧੂ ਵੀ ਮੌਜੂਦ ਸਨ।
ਹਸਪਤਾਲ ਵਿੱਚ ਜ਼ਖ਼ਮੀਆਂ ਨਾਲ ਮੁਲਾਕਾਤ ਕਰਨ ਦੌਰਾਨ ਪਰਮਿੰਦਰ ਸਿੰਘ ਝੋਟਾ ਦੀ ਮਾਤਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਭਾਨਾ ਸਿੱਧੂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ, “ਸਰਦਾਰ ਭਗਵੰਤ ਸਿੰਘ ਮਾਨ, ਤੁਸੀਂ ਮੁੱਖ ਮੰਤਰੀ ਦੀ ਕੁਰਸੀ ਦੇ ਲਾਇਕ ਨਹੀਂ ਹੋ। ਤੁਸੀਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖ਼ਤਮ ਕਰਨ ’ਤੇ ਲੱਗੇ ਹੋਏ ਹੋ।”
ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕਥਿਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੇ ਵਿਰੋਧ ਵਿੱਚ ਪੂਰੇ ਸੂਬੇ ਵਿੱਚ ਰੋਸ ਵਜੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ।
ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ।

Leave a Comment

Advertisment

You May Like This