Code Of Ethics

Download app

Subscribe To Print Edition

Punjab DA Arrears: ਡੀਏ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਦੇ ਸੈਕਟਰ 34 ਵਿੱਚ ਲੱਗੇਗਾ ਪੱਕਾ ਮੋਰਚਾ; 13 ਦਸੰਬਰ ਨੂੰ ਅੰਬਾਲਾ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾਉਣ ਦਾ ਫ਼ੈਸਲਾ

featured-img

Punjab DA Arrears: ਮਹਿੰਗਾਈ ਭੱਤੇ (ਡੀਏ) ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਨਵੰਬਰ ਵਿੱਚ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦੇ ਨਾਲ-ਨਾਲ ਦਸੰਬਰ ਵਿੱਚ ਅੰਬਾਲਾ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਰੁੱਧ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਲੁਧਿਆਣਾ ਦੇ ਬੱਚਤ ਭਵਨ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਮੁਲਾਜ਼ਮ ਆਗੂ ਗੁਰਚਰਨ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ, ਸਾਂਝਾ ਮੁਲਾਜ਼ਮ ਮੰਚ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਤੈਅ ਕੀਤੀ ਹੈ।

29 ਤੇ 30 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ

ਆਗੂਆਂ ਅਨੁਸਾਰ 29 ਅਤੇ 30 ਅਕਤੂਬਰ ਨੂੰ ਜ਼ਿਲ੍ਹਾ ਪੱਧਰ ’ਤੇ ਮੁਲਾਜ਼ਮ ਜਥੇਬੰਦੀਆਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਅਗਲੇ ਸੰਘਰਸ਼ ਲਈ ਲਾਮਬੰਦੀ ਕੀਤੀ ਜਾਵੇਗੀ। ਇਸ ਮਗਰੋਂ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ।

 

Leave a Comment

Advertisment