Code Of Ethics

Download app

Subscribe To Print Edition

Punjab News: ਸਰਹੱਦੀ ਖੇਤਰ ’ਚੋਂ 1 ਕਿਲੋ ਹੈਰੋਇਨ ਸਮੇਤ ਪੈਕਿੰਗ ਸਮੱਗਰੀ ਬਰਾਮਦ

ਬੀਐੱਸਐੱਫ ਅਤੇ ਪੁਲੀਸ ਦੀ ਸਾਂਝੀ ਕਾਰਵਾਈ; ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ

featured-img

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਮਸਤਗੜ੍ਹ ਦੇ ਖੇਤਾਂ ਵਿੱਚੋਂ ਬੀਐੱਸਐੱਫ ਅਤੇ ਪੁਲੀਸ ਨੇ ਇੱਕ ਕਿਲੋ ਹੈਰੋਇਨ ਅਤੇ 132 ਗ੍ਰਾਮ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਹੈਰੋਇਨ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਥਾਣਾ ਖੇਮਕਰਨ ਦੇ ਐੱਸਆਈ ਜੈਪਾਲ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਦੀ 142ਵੀਂ ਬਟਾਲੀਅਨ ਦੇ ਅਧਿਕਾਰੀ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਪਾਕਿਸਤਾਨ ਵਾਲੇ ਪਾਸਿਓਂ ਆਏ ਡਰੋਨ ਰਾਹੀਂ ਪਿੰਡ ਮਸਤਗੜ੍ਹ ਦੇ ਖੇਤਾਂ ਵਿੱਚ ਇੱਕ ਪੀਲੇ ਰੰਗ ਦਾ ਪੈਕੇਟ ਸੁੱਟਿਆ ਗਿਆ ਹੈ। ਪੈਕੇਟ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ ਇੱਕ ਕਿਲੋ ਹੈਰੋਇਨ ਅਤੇ 132 ਗ੍ਰਾਮ ਪੈਕਿੰਗ ਸਮੱਗਰੀ ਮਿਲੀ। ਬੀਐੱਸਐੱਫ ਵੱਲੋਂ ਬਰਾਮਦ ਕੀਤੀ ਗਈ ਸਮੱਗਰੀ ਅਗਲੇਰੀ ਕਾਰਵਾਈ ਲਈ ਥਾਣਾ ਖੇਮਕਰਨ ਦੀ ਪੁਲੀਸ ਦੇ ਹਵਾਲੇ ਕਰ ਦਿੱਤੀ ਗਈ।

ਐੱਸਆਈ ਜੈਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਕੇਸ ਨੰਬਰ 97 ਤਹਿਤ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21(ਸੀ), 25, 26 ਅਤੇ 29 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਹੈਰੋਇਨ ਅਤੇ ਪੈਕਿੰਗ ਸਮੱਗਰੀ ਪਾਕਿਸਤਾਨ ਤੋਂ ਮੰਗਵਾਏ ਜਾਣ ਦਾ ਸ਼ੱਕ ਹੈ। ਪੁਲੀਸ ਵੱਲੋਂ ਮਾਮਲੇ ਦੇ ਸਬੰਧ ਵਿੱਚ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅੱਗੇ ਵਧਣ ’ਤੇ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Leave a Comment

Advertisment