Code Of Ethics

Download app

Subscribe To Print Edition

ਆਮ ਆਦਮੀ ਪਾਰਟੀ ਦੇ 2 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ; ਭਾਜਪਾ ’ਚ ਹੋਣਗੇ ਸ਼ਾਮਲ

ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਨੇ ਵਿਧਾਇਕੀ ਛੱਡੀ

featured-img

ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਤੋਂ ਬਾਅਦ ‘ਆਪ’ ਦੇ ਦੋ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਚਾਨਕ ਦਿੱਤੇ ਇਸ ਅਸਤੀਫ਼ੇ ਤੋਂ ਬਾਅਦ ਹਲਕੇ ਦੇ ਨਾਲ-ਨਾਲ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ।

ਜਾਣਕਾਰੀ ਮੁਤਾਬਕ ਇਹ ਦੋਵੇਂ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਣਗੇ।

 

ਜ਼ਿਕਰਯੋਗ ਹੈ ਕਿ ਚੇਤਨ ਸਿੰਘ ਜੋੜਾਮਾਜਰਾ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਹਾਲਾਂਕਿ, ਕੁਝ ਸਮਾਂ ਪਹਿਲਾਂ ਪਾਰਟੀ ਹਾਈਕਮਾਂਡ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਥਾਪ ਦਿੱਤਾ ਸੀ, ਜਿਸ ਕਾਰਨ ਜੋੜਾਮਾਜਰਾ ਪਾਰਟੀ ਲੀਡਰਸ਼ਿਪ ਤੋਂ ਕਾਫ਼ੀ ਖ਼ਫ਼ਾ ਚੱਲ ਰਹੇ ਸਨ। ਆਪਣੀ ਹੀ ਸੀਟ ’ਤੇ ਨਵਾਂ ਹਲਕਾ ਇੰਚਾਰਜ ਲਗਾਏ ਜਾਣ ਨੂੰ ਉਨ੍ਹਾਂ ਦੇ ਸਿਆਸੀ ਕੱਦ ’ਤੇ ਸੱਟ ਵਜੋਂ ਦੇਖਿਆ ਜਾ ਰਿਹਾ ਸੀ।

ਦੂਜੇ ਪਾਸੇ, ਹਲਕਾ ਸਨੌਰ ਤੋਂ ਵਿਧਾਇਕ ਰਹੇ ਹਰਮੀਤ ਸਿੰਘ ਪਠਾਨਮਾਜਰਾ ਪਿਛਲੇ ਸਮੇਂ ਦੌਰਾਨ ਗੰਭੀਰ ਵਿਵਾਦਾਂ ਵਿੱਚ ਘਿਰੇ ਰਹੇ ਹਨ। ਉਨ੍ਹਾਂ ਖ਼ਿਲਾਫ਼ ਜਬਰ-ਜਨਾਹ (ਰੇਪ) ਦਾ ਕੇਸ ਦਰਜ ਹੋਇਆ ਸੀ, ਜਿਸ ਤੋਂ ਬਾਅਦ ਉਹ ਆਸਟਰੇਲੀਆ ਚਲੇ ਗਏ ਸਨ। ਹਾਲਾਂਕਿ, ਜਾਂਚ ਵਿੱਚ ਸ਼ਾਮਲ ਹੋਣ ਲਈ ਭਾਰਤ ਪਰਤਣ ’ਤੇ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਦੋਵੇਂ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੇ ਪੰਜਾਬ ਦੇ ਸਿਆਸੀ ਸਮੀਕਰਨਾਂ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ

Leave a Comment

Advertisment

You May Like This