Code Of Ethics

Download app

Subscribe To Print Edition

Lakha Sidhana Releases: ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ; ਮੋਰਚੇ ‘ਤੇ ਜਾਣ ਦਾ ਕੀਤਾ ਐਲਾਨ

ਮਾਨਸਾ ਦੀ ਅਦਾਲਤ ਨੇ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਲਈ ਭੇਜੇ ਸਨ ਨਿਰਦੇਸ਼

featured-img

Lakha Sidhana Releases: ਮਾਨਸਾ ਵਿਖੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ ਸ਼ਾਮ ਕਰੀਬ 6 ਵਜੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੀ ਰਿਹਾਈ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਸਮਰਥਕ ਜੇਲ੍ਹ ਦੇ ਬਾਹਰ ਇਕੱਠੇ ਹੋਏ, ਜਿਨ੍ਹਾਂ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਅਤੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ।

ਰਿਹਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਹਿਰਾਸਤ ਵਿੱਚ ਰਹਿਣ ਕਾਰਨ ਉਨ੍ਹਾਂ ਨੂੰ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦਰਮਿਆਨ ਹੋਈਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਨਿਕਲਣ ਉਪਰੰਤ ਉਹ ਸਿੱਧੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਗੇ।

ਲੱਖਾ ਸਿਧਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਿਤਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਾਂ ਉਨ੍ਹਾਂ ਦਾ ਕਿਰਦਾਰ-ਹਨਨ ਕੀਤਾ ਜਾ ਰਿਹਾ ਹੈ ਤਾਂ ਇਹ ਗਲਤ ਹੈ। ਸਿਧਾਣਾ ਨੇ ਕਿਹਾ ਕਿ ਉਹ ਹਿਰਾਸਤ ਵਿੱਚ ਹੋਣ ਕਾਰਨ ਪੂਰੇ ਘਟਨਾਕ੍ਰਮ ਤੋਂ ਜਾਣੂ ਨਹੀਂ ਹਨ, ਪਰ ਉਨ੍ਹਾਂ ਨੂੰ ਇੰਨਾ ਪਤਾ ਲੱਗਿਆ ਹੈ ਕਿ ਝੋਟੇ ਦੇ ਪਿਤਾ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਉਹ ਸਹਿਮਤ ਨਹੀਂ ਹਨ।

 

Leave a Comment

Advertisment

You May Like This