Code Of Ethics

Download app

Subscribe To Print Edition

USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਣਅਧਿਕਾਰਤ ਸਰੂਪ ਛਾਪਣ ਦੇ ਮਾਮਲੇ ’ਚ ਜਤਿੰਦਰ ਸਚਦੇਵਾ ਤਲਬ

ਛਪਾਈ ਦੀ ਸ਼ਲਾਘਾ ਕਰਨ ਵਾਲੇ 6 ਵਿਅਕਤੀਆਂ ਤੋਂ ਵੀ ਮੰਗਿਆ ਸਪੱਸ਼ਟੀਕਰਨ

featured-img

ਯੂਐੱਸਏ ਵਿੱਚ ਅਣਅਧਿਕਾਰਤ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ, ਯੂਐੱਸਏ ਨਿਵਾਸੀ ਜਤਿੰਦਰ ਸਿੰਘ ਸਚਦੇਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 10 ਦਸੰਬਰ ਤੱਕ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ।

ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਦੀ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਇਸ ਸਬੰਧੀ ਫ਼ੈਸਲਾ ਲਿਆ ਗਿਆ। ਇਸ ਸਬੰਧ ਵਿੱਚ ਸ਼ਿਕਾਇਤ ਪੁੱਜੀ ਸੀ ਕਿ ਜਤਿੰਦਰ ਸਿੰਘ ਸਚਦੇਵਾ ਵੱਲੋਂ ਘਰ ਅੰਦਰ ਧਰਮਸਾਲ ਸੰਸਥਾ ਦੇ ਨਾਂ ਹੇਠ ਅਣਅਧਿਕਾਰਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪੇ ਅਤੇ ਸੰਗਤ ਨੂੰ ਵੰਡੇ ਜਾ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧੀ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਮਿਤੀ 09 ਮਈ 1998 ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ। ਜਤਿੰਦਰ ਸਿੰਘ ਨੂੰ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮਨਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਕੀਤੀ ਜਾ ਰਹੀ ਹੈ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਹੈ ਅਤੇ ਪੰਥ ਵਿੱਚ ਦੁਫੇੜ ਪਾਉਣ ਵਾਲੀ ਕਾਰਵਾਈ ਹੈ।

ਇਸ ਦੇ ਮੱਦੇਨਜ਼ਰ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਜਤਿੰਦਰ ਸਿੰਘ ਸਚਦੇਵਾ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਤੁਰੰਤ ਬੰਦ ਕਰਨ, ਹੁਣ ਤੱਕ ਜਿੰਨੇ ਵੀ ਪਾਵਨ ਸਰੂਪਾਂ ਦੀ ਛਪਾਈ ਕੀਤੀ ਹੈ, ਉਸ ਦਾ ਮੁਕੰਮਲ ਰਿਕਾਰਡ ਲੈ ਕੇ ਮਿਤੀ 10 ਦਸੰਬਰ 2026 ਤੱਕ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਹਾਜ਼ਰ ਹੋਣ।

ਇਸ ਮਾਮਲੇ ਦੇ ਨਾਲ ਹੀ ਸਬੰਧਤ ਇੱਕ ਹੋਰ ਵੱਖਰੇ ਆਦੇਸ਼ ਵਿੱਚ ਯੂਐੱਸਏ ਨਿਵਾਸੀ ਬਾਬਾ ਸੱਜਣ ਸਿੰਘ, ਗਿਆਨੀ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਹਰਚਰਨ ਸਿੰਘ ਅਤੇ ਗੁਰਦੇਵ ਸਿੰਘ ਕੋਲੋਂ 15 ਦਿਨਾਂ ਦੇ ਵਿੱਚ-ਵਿੱਚ ਉਨ੍ਹਾਂ ਦਾ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਆਦੇਸ਼ ਵਿੱਚ ਕਿਹਾ ਗਿਆ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਇਨ੍ਹਾਂ ਵੱਲੋਂ ਜਤਿੰਦਰ ਸਿੰਘ ਸਚਦੇਵਾ ਨਾਮੀ ਵਿਅਕਤੀ ਕੋਲ ਜਾ ਕੇ ਉਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਅਣਅਧਿਕਾਰਤ ਤੌਰ ’ਤੇ ਛਾਪੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਸਬੰਧੀ ਆਪਣੇ ਆਪ ਅਥਾਰਟੀ ਬਣ ਕੇ ਉਸ ਦੀ ਸ਼ਲਾਘਾ ਕੀਤੀ ਗਈ। ਇਸ ਲਈ ਇਨ੍ਹਾਂ ਨੂੰ 15 ਦਿਨਾਂ ਦੇ ਵਿੱਚ-ਵਿੱਚ ਆਪਣੇ ਲਿਖਤੀ ਸਪੱਸ਼ਟੀਕਰਨ ਸਕੱਤਰੇਤ ਵਿਖੇ ਭੇਜਣ ਲਈ ਕਿਹਾ ਗਿਆ ਹੈ।

 

Leave a Comment

Advertisment

You May Like This