Code Of Ethics

Download app

Subscribe To Print Edition

ਪੰਜਾਬ ਦੇ ਰਾਜਪਾਲ ਨੇ ਸੂਬੇ ‘ਚ ਨਸ਼ਿਆਂ ਦੇ ਮੁੱਦੇ ਨੂੰ ਉਭਾਰਿਆ

ਦੇਸ਼ ਨੂੰ ਕਮਜ਼ੋਰ ਕਰਨ ਲਈ ਨੌਜਵਾਨਾਂ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ: ਗੁਲਾਬ ਚੰਦ ਕਟਾਰੀਆ

featured-img

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਵਿੱਚ ਨਸ਼ਿਆਂ ਦੇ ਪਸਾਰ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਆਦੀ ਬਣਾਉਣਾ ਦੁਸ਼ਮਣਾਂ ਵੱਲੋਂ ਦੇਸ਼ ਨੂੰ ਕਮਜ਼ੋਰ ਕਰਨ ਦਾ ਇੱਕ ਵੱਡਾ ਹਥਿਆਰ ਹੈ।

ਚੰਡੀਗੜ੍ਹ ਵਿਖੇ 10ਵੇਂ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੁਸ਼ਮਣ ਜਾਣਦਾ ਹੈ ਕਿ ਭਾਰਤ ਨੂੰ ਹਥਿਆਰਾਂ ਨਾਲ ਨਹੀਂ ਹਰਾਇਆ ਜਾ ਸਕਦਾ। ਇਸੇ ਕਰਕੇ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਭੇਜੇ ਜਾ ਰਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਪਾਕਿਸਤਾਨ ਇਕੱਲਾ ਅਜਿਹਾ ਨਹੀਂ ਕਰ ਸਕਦਾ, ਇਸ ਪਿੱਛੇ ਭਾਰਤ ਨੂੰ ਅਸਥਿਰ ਕਰਨ ਵਾਲੀਆਂ ਵੱਡੀਆਂ ਤਾਕਤਾਂ ਦੇ ਗਠਜੋੜ ਦਾ ਹੱਥ ਹੈ।

ਦੇਸ਼ ਦੀ ਰਾਖੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਭਾਰਤ ਕੋਲ ਆਜ਼ਾਦੀ ਤੋਂ ਤੁਰੰਤ ਬਾਅਦ ਜੰਗਾਂ ਲੜਨ ਦਾ ਵਿਆਪਕ ਤਜਰਬਾ ਹੈ। 1962 ਦੀ ਭਾਰਤ-ਚੀਨ ਜੰਗ ਦੇਸ਼ ਲਈ ਇੱਕ ਸਿੱਖਣ ਵਾਲਾ ਤਜਰਬਾ ਸੀ, ਜਦਕਿ 1965 ਦੀ ਭਾਰਤ-ਪਾਕਿ ਜੰਗ ਦੌਰਾਨ ਹਥਿਆਰਬੰਦ ਸੈਨਾਵਾਂ ਬਿਹਤਰ ਢੰਗ ਨਾਲ ਤਿਆਰ ਸਨ। 1971 ਦੀ ਜੰਗ ਦੌਰਾਨ ਉਨ੍ਹਾਂ ਦੀ ਸਮਰੱਥਾ ਅਤੇ ਤਾਕਤ ਸਪਸ਼ਟ ਦਿਖਾਈ ਦਿੱਤੀ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਦੌਰਾਨ ਵੀ ਦੁਨੀਆ ਨੇ ਭਾਰਤ ਦੀ ਤਾਕਤ ਅਤੇ ਆਤਮ-ਨਿਰਭਰਤਾ ਵੱਲ ਵਧਦੇ ਕਦਮਾਂ ਨੂੰ ਦੇਖਿਆ।

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਕੌਮ ਦੀ ਸਭ ਤੋਂ ਵੱਡੀ ਤਾਕਤ ਉਸਦੇ ਸਾਹਿਤ ਅਤੇ ਵਿਰਾਸਤ ਵਿੱਚ ਹੁੰਦੀ ਹੈ, ਜਿਸਨੂੰ ਸੰਭਾਲਿਆ ਜਾਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹਾਦਰੀ ਦੀਆਂ ਕਹਾਣੀਆਂ ਨੌਜਵਾਨ ਪੀੜ੍ਹੀ ਨਾਲ ਜ਼ਰੂਰ ਸਾਂਝੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਜਿੱਥੇ ਫੌਜੀ ਸਰਹੱਦਾਂ ਦੀ ਰਾਖੀ ਲਈ ਡਟੇ ਹੋਏ ਹਨ, ਉੱਥੇ ਹੀ ਹਰ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਉਹ ਦੇਸ਼ ਦੇ ਵਿਕਾਸ ਅਤੇ ਤਰੱਕੀ ਲਈ ਹਰ ਖੇਤਰ ਵਿੱਚ ਇਮਾਨਦਾਰੀ ਨਾਲ ਕੰਮ ਕਰੇ।

Leave a Comment

Advertisment

You May Like This