Code Of Ethics

Download app

Subscribe To Print Edition

ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਮੈਡਮ ਅਦੀਬਾ ਅਨਮ, ਆਈ.ਏ.ਐੱਸ, ਜੀ.ਏ (ਯੂ.ਟੀ) ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਗੁਰਦਾਸਪੁਰ ਡਾ. ਭਾਵਨਾ ਸ਼ਰਮਾ ਵਲੋਂ ਸਵੈ-ਗਣਨਾ ਵਿੱਚ ਖੁਦ ਸ਼ਮੂਲੀਅਤ ਕੀਤੀ

ਗੁਰਦਾਸਪੁਰ, 16 ਨਵੰਬਰ 2026 :- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

ਅੱਜ ਮੈਡਮ ਅਦੀਬਾ ਅਨਮ, ਆਈ.ਏ.ਐੱਸ, ਜੀ.ਏ(ਯੂ.ਟੀ) ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਗੁਰਦਾਸਪੁਰ ਡਾ. ਭਾਵਨਾ ਸ਼ਰਮਾ ਵਲੋਂ ਸਵੈ-ਗਣਨਾ ਵਿੱਚ ਖੁਦ ਸ਼ਮੂਲੀਅਤ ਕੀਤੀ।

ਮੈਡਮ ਅਦੀਬਾ ਅਨਮ ਆਈ.ਏ.ਐੱਸ ਨੇ ਕਿਹਾ ਕਿ ਜਨਗਣਨਾ-2027 ਦੀ ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ ਤੱਕ ਸਰਕਾਰ ਵੱਲੋਂ ਆਨਲਾਈਨ ਪੋਰਟਲ ਖੋਲਿਆ ਗਿਆ ਹੈ। ਜਿਸ ਤਹਿਤ ਲੋਕ ਪੋਰਟਲ https://se.census.gov.in/  ’ਤੇ ਲਾਗਇਨ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਸਹੀ ਅਤੇ ਸੁਵਿਧਾਜਨਕ ਢੰਗ ਨਾਲ ਦਰਜ ਕਰਨ ਦਾ ਮੌਕਾ ਮਿਲੇਗਾ। ਜਿਸ ਰਾਹੀਂ ਨਾਗਰਿਕ ਆਪਣੀ ਸਾਰੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਸ ਸਹੂਲਤ ਦਾ ਲਾਭ ਲੈਣ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਜਿੰਨੀ ਵੀ ਜਨਗਣਨਾ ਹੋਵੇਗੀ, ਉਸ ਦੇ ਆਧਾਰ ਤੇ ਹੀ ਸਾਡੇ, ਸਕੂਲ, ਹਸਪਤਾਲ ਅਤੇ ਸੜਕਾਂ ਦਾ ਜੋ ਵੀ ਵਿਕਾਸ ਹੋਵੇਗਾ, ਉਹ ਸਾਡੀ ਜਣਗਣਨਾ ਤੇ ਹੀ ਨਿਰਭਰ ਹੋਵੇਗਾ। ਉਨ੍ਹਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਸਹੀ ਜਾਣਕਾਰੀ ਦਿੱਤੀ ਜਾਵੇ। ਆਪਣੇ ਆਂਢ-ਗੁਆਂਢ ਨੂੰ ਵੀ ਇਸ ਬਾਰੇ ਦੱਸਿਆ ਜਾਵੇ, ਤਾਂ ਜੋ ਹਰੇਕ ਨਾਗਰਿਕ ਆਪਣੀ ਜਾਣਕਾਰੀ ਪੋਰਟਲ ਰਾਹੀਂ ਸਾਂਝੀ ਕਰ ਸਕੇ ਅਤੇ ਕੋਈ ਵਾਂਝਾ ਨਾ ਰਹਿ ਸਕੇ।

Leave a Comment

Advertisment

You May Like This