Code Of Ethics

Download app

Subscribe To Print Edition

Zirakpur Firing Incident: ਜ਼ੀਰਕਪੁਰ ’ਚ ਫਾਰਚੂਨਰ ਸਵਾਰ ਮਾਂ-ਪੁੱਤ ’ਤੇ ਗੋਲੀਬਾਰੀ

ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ; ਦੋਵੇਂ ਵਾਲ-ਵਾਲ ਬਚੇ; ਜ਼ਮੀਨੀ ਵਿਵਾਦ ਦਾ ਮਾਮਲਾ

featured-img

Zirakpur Firing Incident: ਮੁਹਾਲੀ ਨੇੜਲੇ ਜ਼ੀਰਕਪੁਰ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਪਰਿਵਾਰ ਦੀ ਫਾਰਚੂਨਰ ਗੱਡੀ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਪਰਿਵਾਰ ਮੁਹਾਲੀ ਰਸਤੇ ਚੰਡੀਗੜ੍ਹ ਜਾ ਰਿਹਾ ਸੀ। ਇਸ ਦੌਰਾਨ ਮੈਕਡੌਨਲਡ ਵਾਲੀ ਸੜਕ ’ਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ।

ਪੁਲੀਸ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਜ਼ਮੀਨੀ ਵਿਵਾਦ ਨਾਲ ਸਬੰਧਤ ਜਾਪਦਾ ਹੈ। ਹਮਲੇ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਜ਼ੀਰਕਪੁਰ ਵਿੱਚ ਦੇਰ ਸ਼ਾਮ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਏਅਰਪੋਰਟ ਰੋਡ ’ਤੇ ਪੀ.ਆਰ.-7 ਨੇੜੇ ਪਿੰਡ ਸ਼ਤਾਬਗੜ੍ਹ ਦੇ ਸੁੰਨਸਾਨ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਫਾਰਚੂਨਰ ਗੱਡੀ ਵਿੱਚ ਸਵਾਰ ਇੱਕ ਪਰਿਵਾਰ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਘਟਨਾ ਦੌਰਾਨ ਗੱਡੀ ਵਿੱਚ ਮੌਜੂਦ ਚੰਡੀਗੜ੍ਹ ਵਾਸੀ ਮਹਿਲਾ ਅਤੇ ਉਸ ਦਾ ਪੁੱਤਰ ਵਾਲ-ਵਾਲ ਬਚ ਗਏ

ਜਾਣਕਾਰੀ ਅਨੁਸਾਰ ਮਾਂ-ਪੁੱਤ ਫਾਰਚੂਨਰ ਗੱਡੀ ਵਿੱਚ ਜਾ ਰਹੇ ਸਨ ਕਿ ਇਸੇ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਫਾਇਰਿੰਗ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ੀਰਕਪੁਰ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਘਟਨਾ ਸਥਾਨ ਦਾ ਮੁਆਇਨਾ ਕਰਕੇ ਫਾਇਰਿੰਗ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਪੁਲੀਸ ਦੀ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਪੁਰਾਣੇ ਪ੍ਰਾਪਰਟੀ ਵਿਵਾਦ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਇਸ ਸਬੰਧੀ ਪੁਲੀਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਪੁਲੀਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

Leave a Comment

Advertisment

You May Like This