Code Of Ethics

Download app

Subscribe To Print Edition

Weather Update: ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ‘ਚ ਅਗਲੇ 4 ਦਿਨ ਸੰਘਣੀ ਧੁੰਦ ਦੀ ਪੇਸ਼ੀਨਗੋਈ

ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਤਾਪਮਾਨ ਵਿੱਚ ਆਵੇਗੀ 2 ਡਿਗਰੀ ਤੱਕ ਦੀ ਗਿਰਾਵਟ

featured-img

ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸਰਦੀ ਦੀ ਸ਼ੁਰੂਆਤ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ 19 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸਵੇਰ ਅਤੇ ਸ਼ਾਮ ਵੇਲੇ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਛਾਏ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਮੁਤਾਬਕ, ਅਗਲੇ 3-4 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਪਗ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ 18 ਨਵੰਬਰ ਨੂੰ ਜਾਰੀ ਬੁਲੇਟਿਨ ਅਨੁਸਾਰ, ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਹਰਿਆਣਾ ਵਿੱਚ ਕੁਰੂਕਸ਼ੇਤਰ, ਕੈਥਲ ਅਤੇ ਜੀਂਦ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਇਲਾਕਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਮੌਜੂਦਾ ਸਮੇਂ ਪੂਰਬੀ ਅਫ਼ਗਾਨਿਸਤਾਨ ਅਤੇ ਉੱਤਰ-ਪੱਛਮੀ ਪਾਕਿਸਤਾਨ ਦੀ ਸਰਹੱਦ ‘ਤੇ ਲਗਪਗ 5,800 ਮੀਟਰ ਦੀ ਉਚਾਈ ‘ਤੇ ਇੱਕ ਕਮਜ਼ੋਰ ਪੱਛਮੀ ਗੜਬੜੀ (Western Disturbance) ਬਣੀ ਹੋਈ ਹੈ। ਬੁੱਧਵਾਰ ਨੂੰ ਜਾਰੀ ਸੈਟੇਲਾਈਟ ਤਸਵੀਰਾਂ ਵਿੱਚ ਲੱਦਾਖ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਹਿੱਸਿਆਂ ਵਿੱਚ ਬੱਦਲਵਾਈ ਦਿਖਾਈ ਦਿੱਤੀ ਹੈ।

ਮੀਂਹ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਮੌਨਸੂਨ ਤੋਂ ਬਾਅਦ (ਪੋਸਟ-ਮਾਨਸੂਨ) ਆਮ ਨਾਲੋਂ ਵੱਧ ਮੀਂਹ ਪੈਣ ਦੇ ਬਾਵਜੂਦ, ਨਵੰਬਰ ਮਹੀਨੇ ਵਿੱਚ ਪੰਜਾਬ ਅਤੇ ਹਰਿਆਣਾ ਲਗਪਗ ਸੁੱਕੇ ਹੀ ਰਹੇ ਹਨ। 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਿਰਫ਼ 5 ਜ਼ਿਲ੍ਹਿਆਂ (ਪਠਾਨਕੋਟ, ਜਲੰਧਰ, ਨਵਾਂਸ਼ਹਿਰ, ਸੰਗਰੂਰ ਅਤੇ ਪਟਿਆਲਾ) ਵਿੱਚ ਹੀ ਨਾਮਾਤਰ ਮੀਂਹ ਪਿਆ ਹੈ, ਜਿੱਥੇ ਮੀਂਹ ਦੀ ਘਾਟ 98-99 ਫੀਸਦੀ ਰਹੀ। ਹਰਿਆਣਾ ਦੇ ਸਿਰਫ਼ ਤਿੰਨ ਜ਼ਿਲ੍ਹਿਆਂ ਹਿਸਾਰ, ਮਹਿੰਦਰਗੜ੍ਹ ਅਤੇ ਅੰਬਾਲਾ ਵਿੱਚ ਹਲਕੀਆਂ ਬੂੰਦਾ-ਬਾਂਦੀ ਹੋਈ।
ਪਿਛਲੇ 24 ਘੰਟਿਆਂ ਦੌਰਾਨ ਦੋਵਾਂ ਸੂਬਿਆਂ ਵਿੱਚ ਤਾਪਮਾਨ ਆਮ ਵਾਂਗ ਹੀ ਰਿਹਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ (30.3 ਡਿਗਰੀ ਸੈਲਸੀਅਸ) ਅਤੇ ਸਭ ਤੋਂ ਘੱਟ ਤਾਪਮਾਨ ਆਦਮਪੁਰ (6.8 ਡਿਗਰੀ ਸੈਲਸੀਅਸ) ਵਿੱਚ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਵਿੱਚ ਹਿਸਾਰ ਦਾ ਤਾਪਮਾਨ ਸਭ ਤੋਂ ਵੱਧ (28.4 ਡਿਗਰੀ ਸੈਲਸੀਅਸ) ਅਤੇ ਕਰਨਾਲ ਦਾ ਤਾਪਮਾਨ ਸਭ ਤੋਂ ਘੱਟ (8.9 ਡਿਗਰੀ ਸੈਲਸੀਅਸ) ਦਰਜ ਕੀਤਾ ਗਿਆ ਹੈ।

Leave a Comment

Advertisment

You May Like This