Code Of Ethics

Download app

Subscribe To Print Edition

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਤਿੱਬੜ ਵਿਖੇ 27.37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਅਤੇ ਐੱਸ.ਟੀ.ਪੀ. ਦਾ ਰੱਖਿਆ ਨੀਂਹ ਪੱਥਰ

ਮਾਨ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਪਿੰਡ ਤਿੱਬੜ ਨੂੰ ਸ਼ਹਿਰ ਦੀ ਤਰਜ਼ ‘ਤੇ ਕੀਤਾ ਜਾਵੇਗਾ ਵਿਕਸਿਤ – ਰਮਨ ਬਹਿਲ

 ਗੁਰਦਾਸਪੁਰ, 18 ਨਵੰਬਰ :- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ 27.37 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸੀਵਰੇਜ ਸਕੀਮ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦੇ ਪ੍ਰੋਜੈਕਟ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਸ੍ਰਮਨ ਬਹਿਲ, ਪ੍ਰਬੰਧਕੀ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਰਾਮਵੀਰ (ਮੁੱਖ ਇੰਜੀਨੀਅਰ (ਉੱਤਰ) ਇੰਜੀ. ਰਾਜੇਸ਼ ਖੋਸਲਾ, ਐੱਸ.ਈ ਅਨੁਜ ਸ਼ਰਮਾ, ਵਿਭਾਗ ਦੇ ਹੋਰ ਉੱਚ ਅਧਿਕਾਰੀ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਇਸ ਮੌਕੇ ਭਾਰੀ ਗਿਣਤੀ ਵਿੱਚ ਪਿੰਡ ਤਿੱਬੜ ਵਿੱਚ ਇੱਕੱਠੇ ਹੋਂਏ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੀਮ ਤਹਿਤ ਪਿੰਡ ਵਿੱਚ ਕੁੱਲ 19 ਕਿਲੋਮੀਟਰ ਲੰਬੀ ਸੀਵਰੇਜ ਪਾਈਪਲਾਈਨ ਵਿਛਾਈ ਜਾਵੇਗੀ ਅਤੇ 1.5 ਐੱਮ.ਐੱਲ.ਡੀ. (MLD) ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇਗਾ, ਜਿਸ ਨੂੰ 18 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੀਵਰ ਪਾਉਣ ਸਮੇਂ ਵਾਟਰ ਸਪਲਾਈ ਦੀ ਪਾਈਪ ਲਾਈਨ ਟੁੱਟਣ ਕਾਰਣ ਉਸ ਦੀ ਥਾਂ ਤੇ ਲਗਭਗ 11 ਕਿਲੋਮੀਟਰ ਵਾਟਰ ਸਪਲਾਈ ਦੀ ਨਵੀਂ ਪਾਈਪ ਲਾਈਨ ਵੀ ਪਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਤਿੱਬੜ ਦੇ ਲਗਭਗ 1500 ਘਰਾਂ ਅਤੇ 10,600 ਦੀ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਇਸ ਨਾਲ ਵਸਨੀਕਾਂ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ, ਪਿੰਡ ਵਿੱਚ ਸਾਫ਼-ਸਫਾਈ ਦਾ ਮਿਆਰ ਹੋਰ ਉੱਚਾ ਹੋਵੇਗਾ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇਗਾ। ਸੀਵਰੇਜ ਟ੍ਰੀਟਮੈਂਟ ਪਲਾਂਟ ਲੱਗਣ ਨਾਲ ਗੰਦੇ ਪਾਣੀ ਨੂੰ ਸਾਫ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ, ਜਿਸ ਨਾਲ ਵਾਤਾਵਰਣ ਦੀ ਸੰਭਾਲ ਵਿੱਚ ਵੀ ਵੱਡਾ ਯੋਗਦਾਨ ਪਵੇਗਾ।
ਉਨ੍ਹਾਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਗੁਰਦਾਸਪੁਰ ਹਲਕੇ ਵਿੱਚ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਦੀ ਸ਼ਾਲਾਘਾ ਕਰਦਿਆ ਕਿਹਾ ਕਿ ਰਮਨ ਬਹਿਲ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਲੋਕਪੱਖੀ ਕਾਰਜਾਂ ਲਈ ਯਤਨਸ਼ੀਲ ਰਹਿੰਦੇ ਹਨ, ਜੋ ਮਾਣ ਵਾਲੀ ਗੱਲ ਹੈ।

ਉਨ੍ਹਾਂ ਅੱਗੇ ਸੰਬੋਧਨ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲੋਕਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ ਅਤੇ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਨੂੰ 1000-1500 ਰੁਪਏ ਮਹੀਨਾਵਾਰ ਸਹਾਇਤਾ,ਸਿੱਖਿਆ ਦੇ ਖੇਤਰ ਵਿੱਚ ਸੁਧਾਰ,ਸਕੂਲ ਆਫ਼ ਐਮੀਨੈਂਸ ਅਤੇ 10 ਲੱਖ ਦੇ ਮੈਡੀਕਲ ਕਾਰਡ ਵਰਗੀਆਂ ਸਰਕਾਰੀ ਸਹੂਲਤਾਂ, ਨੌਜਵਾਨਾਂ ਲਈ ਖੇਡ ਮੈਦਾਨ, ਸ਼ਰਧਾਲੂਆਂ ਲਈ ਮੁਫ਼ਤ ਤੀਰਥ ਯਾਤਰਾ ਬੱਸਾਂ ਵੀ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੀਆਂ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।

ਉਨ੍ਹਾਂ ਅੱਗੇ ਕਿਹਾ ਕਿ ਪਿੰਡ ਤਿੱਬੜ ਸਮੇਤ ਹਲਕਾ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ
ਵਲੋਂ ਸੈਣੀ ਸਮਾਜ ਵਲੋਂ ਗੁਰਦਾਸਪੁਰ ਵਿਖੇ ਉਸਾਰੀ ਗਈ ਧਰਮਸ਼ਾਲਾ ਦੇ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਵੱਡੇ ਪ੍ਰੋਜੈਕਟ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਗੁਰਦਾਸਪੁਰ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਅਤੇ ਉੱਚ ਗੁਣਵਤਾ ਨਾਲ ਮੁਕੰਮਲ ਕੀਤਾ ਜਾਵੇਗਾ।

ਰਮਨ ਬਹਿਲ ਨੇ ਅੱਗੇ ਕਿਹਾ ਕਿ ਅੱਜ ਖੁਸ਼ੀਆਂ ਵਾਲਾ ਦਿਨ ਹੈ ਅਤੇ ਤਿੱਬੜ ਵਾਸੀਆਂ ਦੀ ਸਹੂਲਤ ਲਈ ਵੱਡਅਕਾਰੀ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਿੱਬੜ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਤਿੱਬੜ ਪਿੰਡ ਨੂੰ ਸ਼ਹਿਰ ਦੀ ਤਰਜ਼ ‘ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦੀਆਂ ਜ਼ਰੂਰਤਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਔਜਲਾ ਭਰਾਵਾਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਰਣਜੀਤ ਸਿੰਘ ਰਾਣਾ,ਚੇਅਰਮੈਨ ਗਗਨਦੀਪ ਸਿੰਘ, ਚੇਅਰਮੈਨ ਮੁਖਦੇਵ ਸਿੰਘ, ਆਕਸੀਜਨ ਵਿਜੇ ਕੁਮਾਰ, ਐੱਸ.ਡੀ.ਓ ਕੰਵਰਜੀਤ ਰੱਤੜਾ, ਸ਼੍ਰੀਮਤੀ ਜਤਿੰਦਰ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ, ਪੀਟਰ ਮੱਟੂ, ਸੈਕਟਰੀ ਜਗਜੀਤ ਸਿੰਘ ਪਿੰਟਾ, ਐੱਨ.ਆਰ. ਆਈ. ਮਨਜੀਤ ਸਿੰਘ ਬੱਬੂ, ਸਨਾਤਨ ਸੇਵਾ ਸੰਮਤੀ ਜ਼ਿਲ੍ਹਾ ਪ੍ਰਧਾਨ ਗਗਨ ਮਹਾਜਨ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ, ਬਲਾਕ ਪ੍ਰਧਾਨ ਰੁਪੇਸ਼ ਕੁਮਾਰ, ਆਸ਼ਾ ਰਾਣੀ ਮਹਿਲਾ ਮੰਡਲ ਪ੍ਰਧਾਨ, ਸਰਪੰਚ ਰਣਜੀਤ ਸਿੰਘ, ਸਮਾਜ ਸੇਵੀ ਜਨਕ ਰਾਜ, ਪਿੰਡਾਂ ਦੇ ਪੰਚ-ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Leave a Comment

Advertisment

You May Like This