Code Of Ethics

Download app

Subscribe To Print Edition

Giani Harpreet Singh Detained: ਦਿੱਲੀ ਪੁਲੀਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਿਰਾਸਤ ’ਚ ਲਿਆ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸੰਸਦ ਵੱਲ ਰੋਸ ਮਾਰਚ; ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ

featured-img

Giani Harpreet Singh Detained: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਦਿੱਲੀ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕੱਢਿਆ ਗਿਆ। ਪਾਰਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਇਸ ਮਾਰਚ ਰਾਹੀਂ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਗਈ।

ਪਾਰਟੀ ਵੱਲੋਂ ਪਹਿਲਾਂ ਕੀਤੇ ਐਲਾਨ ਅਨੁਸਾਰ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕੱਠੇ ਹੋ ਕੇ ਸੰਸਦ ਵੱਲ ਮਾਰਚ ਕਰਨਾ ਸੀ। ਪਾਰਟੀ ਨੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦੇਣ ਦਾ ਵੀ ਐਲਾਨ ਕੀਤਾ ਸੀ।

15 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਨਾ ਹੋਣ ’ਤੇ ਇਤਰਾਜ਼

ਪਾਰਟੀ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਗਪਗ 15 ਸਾਲਾਂ ਤੋਂ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਸਿੱਖਾਂ ਦੀ ਇਸ ਪ੍ਰਮੁੱਖ ਸੰਸਥਾ ਵਿੱਚ ਲੋਕਤੰਤਰੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ। ਪਾਰਟੀ ਨੇ ਕੇਂਦਰ ਸਰਕਾਰ ਤੋਂ ਚੋਣਾਂ ਕਰਵਾਉਣ ਵਿੱਚ ਆ ਰਹੀਆਂ ਕਾਨੂੰਨੀ ਸਮੱਸਿਆਵਾਂ ਦੂਰ ਕਰਕੇ ਜਲਦੀ ਚੋਣਾਂ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ।

ਮਾਰਚ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁੱਦੇ ਵੀ ਉਠਾਏ ਜਾਣੇ ਸਨ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਦਿੱਲੀ ਵਿਖੇ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਪੀਰ ਮੁਹੰਮਦ, ਅਤੇ ਹੋਰ ਪੰਜਾਬ ਦੇ ਲੀਡਰਾਂ ਸਮੇਤ ਦਿੱਲੀ ਦੀ ਸੰਗਤ ਨੇ ਹਿੱਸਾ ਲਿਆ।

ਇਸ ਤੋਂ ਪਹਿਲਾਂ ਦਿੱਲੀ ਵਿਖੇ ਗੁਰਦੁਆਰਾ ਰਕਾਬ ਸਾਹਿਬ ਕੰਪਲੈਕਸ ਅੰਦਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਵਾਲੀ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਕੇਂਦਰ ਸਰਕਾਰ ਵੱਲੋਂ ਲਟਕਾਏ ਜਾਣ ਨੂੰ ਲੈ ਕੇ ਚਰਚਾ ਕੀਤੀ ਗਈ।। ਉਸ ਮਗਰੋਂ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਇੱਕ ਮਾਰਚ ਪੰਡਿਤ ਮਾਰਗ ਵੱਲ ਕੱਢਿਆ ਗਿਆ ਜਿਸ ਨੂੰ ਦਿੱਲੀ ਪੁਲੀਸ ਨੇ ਰਾਹ ਵਿੱਚ ਹੀ ਰੋਕ ਲਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਅਹਿਮ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

Leave a Comment

Advertisment

You May Like This