Code Of Ethics

Download app

Subscribe To Print Edition

ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਡੀਡਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦੀਨਾਨਗਰ/ਗੁਰਦਾਸਪੁਰ, 20 ਅਪ੍ਰੈਲ ( ਬਿਊਰੋ  ) – ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਵੱਲੋਂ ਅੱਜ ਦੀਨਾਨਗਰ ਤਹਿਸੀਲ ਦੇ ਪਿੰਡ ਡੀਡਾ ਵਿਖੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ।

ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨਾਂ ਦੇਰੀ ਅਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਦੀਨਾਨਗਰ ਤਹਿਸੀਲ ਦੇ ਪਿੰਡ ਡੀਡਾ ਵਿਖੇ ‘ਜਨ ਸੁਣਵਾਈ ਕੈਂਪ’ ਦਾ ਆਯੋਜਨ ਕੀਤਾ ਗਿਆ ਹੈੈ। ਸ. ਗੁਰਾਇਆ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਸਮਾਂਬੱਧ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ/ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਐੱਸ.ਡੀ.ਐੱਮ. ਦਫ਼ਤਰ ਵੱਲੋਂ ਪੈਰਵੀ ਵੀ ਕੀਤੀ ਜਾਵੇਗੀ। ਇਸ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਵਿੱਚ  ਜਾਣਕਾਰੀ ਦਿੱਤੀ ਗਈ।

Leave a Comment

Advertisment

You May Like This