ਰੂਪਨਗਰ ( ਜਤਿੰਦਰ ਪਾਲ ਸਿੰਘ ਕਲੇਰ )ਅੱਜ ਰੂਪਨਗਰ ਕੋਰਟ ਕੰਪਲੈਕਸ ਵਿੱਚ ਕਰੜੇ ਸੁਰੱਖਿਆ ਪ੍ਰਬੰਧ ਦੇ ਵਿੱਚ ਰੂਪਨਗਰ ਮੋਰਿੰਡਾ ਪੁਲਿਸ ਵੱਲੋਂ ,ਮੋਰਿੰਡਾ ਬੇਅਦਬੀ ਦੇ ਅਰੋਪੀ ਨੂੰ ਰੂਪਨਗਰ ਜੁਡੀਸ਼ਲ ਮੈਜਿਸਟਰੇਟ ਮੈਡਮ ਪਰੁਲ ਦੀ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਪੁਲਿਸ ਵੱਲੋਂ ਦੋਸ਼ੀ ਜਸਬੀਰ ਦਾ ਪੁਲਸ ਦੇ ਵਕੀਲ ਪੱਖ ਵੱਲੋਂ ਪੰਜ ਦਿਨ ਦਾ ਰਿਮਾਂਡ ਮੰਗਿਆ ਗਿਆ ਅਤੇ ਕੋਰਟ ਵੱਲੋਂ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਜੱਜ ਸਾਹਿਬ ਨੇ ਪੁਲਸ ਨੂੰ ਆਰੋਪੀ ਦਾ ਮੈਡੀਕਲ ਕਰਵਾਉਣ ਦੀ ਹਦਾਇਤ ਕੀਤੀ ਅਤੇ ਪੁਲਿਸ ਵੱਲੋਂ ਇਹ ਕਿਹਾ ਗਿਆ ਕਿ ਆਰੋਪੀ ਦਾ ਪਹਿਲਾ ਮੈਡੀਕਲ ਕਰਵਾਇਆ ਗਿਆ ਸੀ ਕੋਰਟ ਵੱਲੋਂ ਪੁਲਿਸ ਇਕ ਵਾਰ ਫਿਰ ਤੋਂ ਆਰੋਪੀ ਦਾ ਮੈਡੀਕਲ ਕਰਵਾਉਣ ਦੀ ਪੁਲਸ ਨੂੰ ਹਦਾਇਤ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਆਰੋਪੀ ਨੂੰ ਲੈ ਕੇ ਰੂਪਨਗਰ ਦੇ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਪਹੁੰਚੀ ਅਤੇ ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਫਿਰ ਤੋਂ ਰਿਮਾਂਡ ਲਈ ਲਿਜਾਇਆ ਗਿਆ ਜਿੱਥੇ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਆਰੋਪੀ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ, ਅੱਜ ਰੂਪਨਗਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਰੇ ਵਕੀਲ ਭਾਈਚਾਰੇ ਵੱਲੋਂ ਵੀ ਘਟਨਾ ਵਾਲੇ ਆਰੋਪੀ ਦਾ ਕੇਸ ਲੜਨ ਤੋਂ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ,ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਅਮਰੀਕ ਸਿੰਘ ਕਟਵਾਲ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਇਕ ਮਤਾ ਪਾਸ ਕਰਕੇ ਸਾਰੇ ਵਕੀਲ ਭਾਈਚਾਰੇ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਸ ਪਾਪੀ ਦਾ ਕੋਈ ਵੀ ਵਕੀਲ ਕੇਸ ਨਾ ਲੜੇ ਇਸ ਲਈ ਇਹ ਮਤਾ ਪਾਇਆ ਗਿਆ ਹੈ ,ਇਸ ਮੌਕੇ ਐਸਜੀਪੀਸੀ ਵੱਲੋਂ ਵਕੀਲ ਅਮਰਦੀਪ ਸਿੰਘ ਧਾਰਨੀ ਵੀ ਅੱਜ ਰੂਪਨਗਰ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਇਸ ਆਰੋਪੀ ਉੱਤੇ ਹੋਰ ਸਖਤ ਧਾਰਾਵਾਂ ਲੱਗਣੀਆਂ ਚਾਹੀਦੀਆਂ ਹਨ ,ਇਸ ਮੌਕੇ ਵਕੀਲ ਅੰਮ੍ਰਿਤਪਾਲ ਸਿੰਘ ਬਾਵਾ ਨੇ ਕਿਹਾ ਇਸ ਆਰੋਪੀ ਦਾ ਰੂਪਨਗਰ ਬਾਰ ਐਸੋਸੀਏਸ਼ਨ ਦਾ ਕੋਈ ਵੀ ਵਕੀਲ ਕੇਸ ਨਹੀਂ ਲੜੇਗਾ ਅਤੇ ਸਰਕਾਰ ਨੂੰ ਅਜਿਹੇ ਕੇਸਾਂ ਵਿੱਚ ਹੋਰ ਠੋਸ ਕਾਨੂੰਨ ਬਨਾਉਣੇ ਚਾਹੀਦੇ ਹਨ ਤਾਂ ਜੋ ਅਜਿਹੇ ਆਰੋਪੀ ਨੂੰ ਸਖਤ ਤੋਂ ਸਖਤ ਸਜ਼ਾ ਮਿਲ ਸਕੇ,ਬਾਰ ਐਸੋਸੀਏਸ਼ਨ ਰੂਪਨਗਰ ਦੇ ਵਕੀਲ ਜੀਐਸ ਰੱਤੂ ਨੇ ਕਿਹਾ ਕਿ ਅੱਜ ਸਮੂਹ ਵਕੀਲ ਭਾਈਚਾਰੇ ਨੇ ਗੁਰੂ ਦੇ ਇਸ ਦੋਖੀ ਦੇ ਖਿਲਾਫ ਅਤੇ ਗੁਰੂ ਦੇ ਹੱਕ ਵਿਚ ਖੜ੍ਹਨ ਦਾ ਫ਼ੈਸਲਾ ਲਿਆ ਹੈ ਅਤੇ ਜਿੰਨੀ ਦੇਰ ਤਕ ਇਸ ਆਰੋਪੀ ਨੂੰ ਸਜ਼ਾ ਨਹੀਂ ਹੋ ਜਾਂਦੀ ਓਨੀ ਦੇਰ ਇਸ ਕੇਸ ਦੀ ਪੂਰੀ ਪੈਰਵੀ ਕੀਤੀ ਜਾਵੇਗੀ ਕਿਸੇ ਪੱਖ ਤੋਂ ਵੀ ਇਸ ਕੇਸ ਨੂੰ ਕਮਜ਼ੋਰ ਨਹੀਂ ਪੈਣ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਹੋਰ ਧਾਰਾਵਾਂ ਲਾ ਕੇ ਇਸ ਕੇਸ ਨੂੰ ਮਜ਼ਬੂਤ ਕਰਨ ਲਈ ਪੁਲਿਸ ਨੂੰ ਜਾਂਚ ਦਾ ਦਾਇਰਾ ਵਧਾਉਣਾ ਚਾਹੀਦਾ ਹੈ ਅਤੇ ਜੇਕਰ ਇਸਦੇ ਪਿੱਛੇ ਕੋਈ ਹੋਰ ਸਾਜਿਸ਼ ਹੈ ਤਾਂ ਉਸ ਨੂੰ ਵੀ ਬੇਨਕਾਬ ਕਰਨਾ ਚਾਹੀਦਾ ਹੈ। ਆਰੋਪੀ ਜਸਵੀਰ ਨੂੰ ਕੋਰਟ ਵਿੱਚ ਪੇਸ਼ ਕਰਨ ਮੌਕੇ ਜਿੱਥੇ ਪੁਲਿਸ ਨੇ ਸਖਤ ਪ੍ਰਬੰਧ ਕੀਤੇ ਹੋਏ ਸਨ ਉੱਥੇ ਹੀ ਸੰਗਤਾਂ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਸਾਹਮਣੇ ਖੜ੍ਹੇ ਹੋ ਕੇ ਆਰੋਪੀ ਦੀ ਸਖਤ ਸਜ਼ਾ ਲਈ ਮੰਗ ਅਤੇ ਨਾਅਰੇਬਾਜ਼ੀ ਕੀਤੀ ਇਸ ਮੌਕੇ ਪੁਲਿਸ ਆਰੋਪੀ ਨੂੰ ਕੋਰਟ ਵਿਚ ਪੇਸ਼ ਕਰ ਬਾਹਰ ਲਿਆਈ ਤਾਂ ਬਾਹਰ ਖੜ੍ਹੇ ਲੋਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ।























