Code Of Ethics

Download app

Subscribe To Print Edition

ਗੂਰੁ ਘਰਾਂ ਦੇ ਵਿੱਚ ਆਏ ਦਿਨ ਹੌ ਰਹੀ ਬੇਅਦਬੀ ਆਉਣ ਵਾਲੇ ਸਮੇਂ ਵਿੱਚ ਸਿੱਖਾਂ ਲਈ ਬਹੁਤ ਹੀ ਘਾਤਕ ਸਿੱਧ ਹੌ ਸਕਦੀ ਹੈ :ਹਰਮਨਜੌਤ ਸਿੰਘ ਕਲੇਰ

ਕਾਠਗੜ੍ਹ 26 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) – ਪੰਜਾਬ ਵਿੱਚ ਆਏ ਦਿਨ ਗੁਰੂ ਘਰਾਂ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ ਅਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣ ਲਈ ਬੇਨਤੀ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਦੋਸ਼ੀ ਕਿਸੇ ਧਰਮ ਦੀ ਬੇਅਦਵੀ ਕਰਨ ਦੀ ਜੁਰਤ ਨਾ ਕਰੇ ਇਸ ਸਬੰਧੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹਰਮਨ ਜੌਤ ਸਿੰਘ ਕਲੇਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨਾਲ ਸੰਬੰਧਿਤ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਹਿਰਦੇਵੇਧਕ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਹਰਮਨਜੌਤ ਸਿੰਘ ਕਲੇਰ ਨੇ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰਾਜ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸੰਬੰਧਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ‘ਚ ਅਣਗਹਿਲੀ ਅਤੇ ਗੈਰ ਸੰਜੀਦਗੀ ਦਾ ਨਤੀਜਾ ਹਨ। ਸਾਡੇ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਇਕ ਬੰਦਾ ਜੋੜਿਆਂ ਸਮੇਤ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰ੍ਹੇਆਮ ਬੇਅਦਬੀ ਕਰਦਾ ਹੈ ਅਤੇ ਅਖੰਡ ਪਾਠ ਕਰ ਰਹੇ ਪਾਠੀ ਸਿੰਘਾਂ ਦੀ ਕੁੱਟ ਮਾਰ ਕਰ ਕੇ ਚਲਾ ਜਾਂਦਾ ਹੈ। ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿੱਲ-ਮੱਠ ਵਾਲੀ ਨੀਤੀ ਕਾਰਨ ਦੋਸ਼ੀ ਅਤੇ ਸ਼ਰਾਰਤੀ ਅਨਸਰ ਸ਼ਰ੍ਹੇਆਮ ਬੇਖ਼ੌਫ ਹੋ ਕੇ ਬੇਅਦਬੀ ਵਰਗੇ ਕਾਰਿਆਂ ਨੂੰ ਅੰਜਾਮ ਦੇ ਰਹੇ ਹਨ, ਜਿਸ ਨਾਲ ਸਿੱਖ ਹਿਰਦੇ ਵਾਰ ਵਾਰ ਵਲੂੰਧਰੇ ਜਾ ਰਹੇ ਹਨ।

Advertisment