Code Of Ethics

Download app

Subscribe To Print Edition

ਸਿਵਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਬਲਾਚੌਰ 28 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ‘ਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ‘ਵਿਸ਼ਵ ਮਲੇਰੀਆ ਦਿਵਸ’ ਮਨਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਮਾਨ ਨੇ ਕਿਹਾ ਕਿ ਪੰਜਾਬ ‘ਚ ਮਲੇਰੀਏ ਦੇ ਬਹੁਤ ਘੱਟ ਕੇਸ ਸਾਹਮਣੇ ਆ ਰਹੇ ਹਨ ਅਤੇ ਜੋ ਕੇਸ ਆਉਂਦੇ ਵੀ ਹਨ, ਉਨ੍ਹਾਂ ਦਾ ਮਲੇਰੀਆ ਡਰੱਗ ਪਾਲਿਸੀ ਅਨੁਸਾਰ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਬਲਿਯੂਐੱਚਓ ਅਨੁਸਾਰ ਦੁਨੀਆਂ ‘ਚ ਹਰ ਸਾਲ ਕਰੀਬ 50 ਕਰੋੜ ਲੋਕ ਮਲੇਰੀਏ ਤੋਂ ਪੀੜਤ ਹੁੰਦੇ ਹਨ, ਜਿਨ੍ਹਾਂ ਵਿਚੋਂ ਕਰੀਬ 27 ਲੱਖ ਮਰੀਜ਼ਾਂ ਦੀ ਮੌਤ ਹੋ ਜਾਂਦੀ ਹੈ ਅਤੇ ਇਨ੍ਹਾਂ ‘ਚੋਂ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ। ਡਬਲਿਯੂਐੱਚਓ ਅਨੁਸਾਰ ਵਿਸ਼ਵ ਦੀ ਤੀਜੀ ਸਭ ਤੋਂ ਵੱਧ ਮਲੇਰੀਆ ਦਰ ਭਾਰਤ ਵਿਚ ਹੈ ਅਤੇ ਹਰ ਸਾਲ ਕਰੀਬ 1 ਕਰੋੜ 80 ਲੱਖ ਲੋਕਾਂ ਨੂੰ ਮਲੇਰੀਆ ਰੋਗ ਨਾਲ ਲੜਨਾ ਪੈਂਦਾ ਹੈ।
ਡਾ. ਮਾਨ ਨੇ ਕਿਹਾ ਕਿ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਉਸ ਦੀ ਲਾਰ ਮਨੁੱਖ ਦੇ ਸਰੀਰ ‘ਚ ਜਾ ਕੇ ਇੰਫੈਕਸ਼ਨ ਕਰਦੀ ਹੈ, ਜਿਸ ਨਾਲ ਠੰਢ ਲੱਗ ਕੇ ਬੁਖਾਰ ਹੋਣਾ, ਪੇਟ ਦੀ ਗੜਬੜੀ, ਸਰੀਰ ਅਤੇ ਜੋੜਾਂ ‘ਚ ਦਰਦ, ਉਲਟੀ ਜਾਂ ਪਤਲੇ ਦਸਤ ਲੱਗਣਾ ਮੁੱਖ ਲੱਛਣ ਹਨ। ਇਸ ਲਈ ਜ਼ਰੂਰੀ ਹੈ ਕਿ ਸਾਫ਼-ਸਫ਼ਾਈ ਦਾ ਧਿਆਨ ਰੱਖਿਆ ਜਾਵੇ, ਟੈਂਕੀਆਂ ਆਦਿ ਨੂੰ ਢਕ ਕੇ ਰੱਖਣਾ, ਪਾਣੀ ਇਕੱਠਾ ਨਾ ਹੋਣ ਦੇਣਾ, ਮੱਛਰਦਾਨੀ ਦੀ ਵਰਤੋਂ, ਸਰੀਰ ਨੂੰ ਪੂਰਾ ਢਕਣ ਵਾਲੇ ਕੱਪੜੇ ਪਹਿਨਣਾ ਅਤੇ ਮੱਛਰ ਮਾਰਨ ਵਾਲੇ ਯੰਤਰਾਂ ਦੀ ਵਰਤੋਂ ਨਾਲ ਮਲੇਰੀਆ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਫਾਰਮੇਸੀ ਅਫ਼ਸਰ ਜੋਗਿੰਦਰ ਦਾਸ, ਸਿਹਤ ਇੰਸਪੈਕਟਰ ਰਾਜ ਪਾਲ ਤੇ ਦਿਲਬਾਗ ਸਿੰਘ ਸਮੇਤ ਮਲਟੀਪਰਪਜ ਹੈਲਥ ਵਰਕਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

Advertisment