ਬਟਾਲਾ, 28 ਅਪ੍ਰੈਲ ( ਬਿਊਰੋ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਫਸਲ ਦੀ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਤੇ ਜ਼ਿਲੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਵਿਖੇ ਵੀ ਫਸਲ ਦੀ ਖਰੀਦ ਤੇ ਚੁਕਾਈ ਨਿਰੰਤਰ ਜਾਰੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਨਿਸ਼ਚਿਤ ਸਮੇਂ ਦਿੱਤੀ ਜਾ ਰਹੀ ਹੈ।

ਬਟਾਲਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਦਾਣਾ ਮੰਡੀ ਵਿੱਚ ਕਿਸਾਨਾਂ ਨੂੰ ਕੋਈ ਮੁਸਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਕਿਸਾਨ ਸਵੇਰੇ ਕਰੀਬ 11 ਵਜੇ ਮੰਡੀ ਵਿੱਚ ਫਸਲ ਲੈ ਕੇ ਆਉਂਦੇ ਹਨ ਅਤੇ ਸ਼ਾਮ 3-4 ਵਜੇ ਤੱਕ ਫਸਲ ਵੇਚ ਕੇ ਘਰਾਂ ਨੂੰ ਜਾ ਰਹੇ ਹਨ। ਇਸ ਮੌਕੇ ਸਾਹਿਬ ਸਿੰਘ ਸੈਕਰਟਰੀ ਮਾਰਕਿਟ ਬਟਾਲਾ ਵੀ ਮੋਜੂਦ ਸਨ।
ਦੱਸਣਯੋਗ ਹੈ ਕਿ ਜ਼ਿਲੇ ਅੰਦਰ 95 ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਖਰੀਦ ਏਜੰਜੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ. ਵੇਅਰਹਾਊਸ, ਐਫ.ਸੀ.ਆਈ ਤੇ ਵਪਾਰੀਆਂ ਵਲੋਂ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਨਿਰਵਿਘਨ ਜਾਰੀ ਹੈ। ਜ਼ਿਲੇ ਅੰਦਰ ਬੀਤੇ ਕੱਲ੍ਹ 27 ਅਪ੍ਰੈਲ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 652.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।





















