Code Of Ethics

Download app

Subscribe To Print Edition

ਬਬਰ ਕਰਮ ਸਿੰਘ ਸਕੂਲ ਦੌਲਤ ਪੁਰ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ


ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )
ਬਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤ ਪੁਰ ਦਾ ਅੱਠਵੀਂ ਬੋਰਡ ਦੀ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਜਿਸ ਵਿੱਚ ਗੁਰਸ਼ਰਨ ਸਿੰਘ ਪੁੱਤਰ ਚਰਨਜੀਤ ਸਿੰਘ ਨੇਂ 600ਵਿਚੋਂ 563 ਅੰਕ(93.8%) ਪਹਿਲਾ ਸਥਾਨ, ਮਨਵੀਰ ਕੌਰ ਪੁੱਤਰੀ ਬਲਿਹਾਰ ਸਿੰਘ 600ਵਿਚੋਂ 551ਅੰਕ (91.8%)ਦੂਜਾ ਸਥਾਨ ਅਤੇ ਅਰਪਿਤ ਕੌਰ ਪੁੱਤਰੀ ਪਰਜੀਤ ਸਿੰਘ ਨੇ 600 ਵਿੱਚੋਂ 549 ਅੰਕ (91.5%) ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਖੁਸ਼ੀ ਦੇ ਮੌਕੇ ਤੇ ਟਰਸਟ ਦੇ ਪ੍ਰਧਾਨ ਕੇਹਰ ਸਿੰਘ ਥਾਂਦੀ, ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ, ਪ੍ਰਿੰਸੀਪਲ ਮੈਡਮ ਜਸਕੀਰਤ ਕੌਰ ਥਾਂਦੀ ਨੇਂ ਬੱਚਿਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਅਗਲੀਆਂ ਜਮਾਤਾਂ ਵਿੱਚ ਵੀ ਇਸੇ ਤਰ੍ਹਾਂ ਵਧੀਆ ਕਾਰਗੁਜ਼ਾਰੀ ਕਰਨ ਲਈ ਉਤਸ਼ਾਹਿਤ ਕੀਤਾ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਨੇਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਾਪਿਆਂ ਅਤੇ ਮਿਹਨਤੀ ਸਟਾਫ ਦੇ ਸਿਰ ਤੇ ਬੰਨ੍ਹਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਮੁੱਚਾ ਸਟਾਫ ਹਾਜ਼ਰ ਸੀ।

Advertisment