ਬਟਾਲਾ, 2 ਮਈ ( ਬਿਊਰੋ ) ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਲੋਂ ਅੱਜ ਅਰਮਾਨ ਪੈਲੇਸ ਵਾਲੀ ਰੋਡ ਦਾ ਦੋਰਾ ਕੀਤਾ ਗਿਆ ਤੇ ਸੜਕ ਬਣਾਉਣ ਦੇ ਬੰਦ ਪਏ ਕੰਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਹਦਾਇਤ ਕੀਤੀ ਕਿ ਕੰਮ ਨਿਸ਼ਚਿਤ ਸਮੇਂ ਅੰਦਰ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਅਰਮਾਨ ਪੈਲੇਸ ਵਾਲੀ ਰੋਡ ਜਿਸ ਦਾ ਕੰਮ ਬੰਦ ਸੀ ਅੱਜ ਮੁੜ ਸ਼ੁਰੂ ਕਰਨ ਲਈ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ। ੳਨਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਨੇੜਲੇ ਲੋਕਾਂ ਖਾਸਕਰਕੇ ਵਾਰਡ ਨੰਬਰ 25, 26, 27 ਆਦਿ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਬਹੁਤ ਫਾਇਦਾ ਮਿਲੇਗਾ। ਇਸ ਰੋਡ ਦੀ ਲੰਬਾਈ ਕਰੀਬ ਸਵਾ ਕਿਲੋਮੀਟਰ ਹੈ ਅਤੇ ਇਸਦਾ 64 ਲੱਖ ਰੁਪਏ ਦਾ ਟੈਂਡਰ ਹੋਇਆ ਹੈ।
ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕਾਰਪੋਰੇਸ਼ਨ ਬਟਾਲਾ ਦੇ ਅਧਿਕਾਰੀ ਮੋਜੂਦ ਸਨ।





















