Code Of Ethics

Download app

Subscribe To Print Edition

ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ 1050 ਕਰੋੜ ਰੁਪਏ ਤੋਂ ਟੱਪੀ-ਕਣਕ ਦੀ ਫਸਲ ਦੀ ਖਰੀਦ ਤੇ ਚੁਕਾਈ ਨਿਰਵਿਘਨ ਜਾਰੀ

ਬਟਾਲਾ, 3 ਮਈ  ( ਬਿਊਰੋ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਚੁਕਾਈ ਦੇ ਅਦਾਇਗੀ ਨਿਰੰਤਰ ਜਾਰੀ ਹੈ। ਜ਼ਿਲੇ ਅੰਦਰ 506845 ਮੀਟਰਕ ਟਨ ਕਣਕ ਦੀ ਆਮਦ ਮੰਡੀਆਂ ਵਿੱਚ ਹੋਈ, ਹੈ, ਜਿਸ ਵਿਚੋਂ 505442 ਮੀਟਰਕ ਟਨ ਕਣਕ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 1050.26 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

                   ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਦਾਣਾ ਮੰਡੀ ਬਟਾਲਾ ਵਿਖੇ ਵੀ ਫਸਲ ਦੀ ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਨਿਸ਼ਚਿਤ ਸਮੇਂ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਖਰੀਦ ਏਜੰਜੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ. ਵੇਅਰਹਾਊਸ, ਐਫ.ਸੀ.ਆਈ ਤੇ ਵਪਾਰੀਆਂ ਵਲੋਂ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਨਿਰਵਿਘਨ ਜਾਰੀ ਹੈ।

                     ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਵੇਂ ਹੀ ਕਿਸਾਨ ਆਪਣੀ ਫਸਲ ਮੰਡੀਆਂ ਵਿੱਚ ਲੈ ਕੇ ਆਉਣ, ਉਸਦੀ ਫਸਲ ਨਾਲੋ-ਨਾਲ ਖਰੀਦ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਖੇਤਾਂ ਵਿੱਚ ਨਿਬੇੜਾ ਕਰਕੇ ਵਾਤਾਵਰਣ ਦੇ ਰਾਖੇ ਬਣਨ। ਇਸ ਮੌਕੇ ਸਾਹਿਬ ਸਿੰਘ ਸੈਕਰਟਰੀ ਮਾਰਕਿਟ ਬਟਾਲਾ ਵੀ ਮੋਜੂਦ ਸਨ।

Advertisment