Code Of Ethics

Download app

Subscribe To Print Edition

ਕਾਰ ਤੇ ਮੋਟਰਸਾਈਕਲ ਦੀ ਟੱਕਰ ਇਕ ਜ਼ਖ਼ਮੀ


ਕਾਠਗੜ 7-ਮਈ (ਜਤਿੰਦਰ ਪਾਲ ਸਿੰਘ ਕਲੇਰ )ਚੰਡੀਗੜ੍ਹ ਨਵਾਂਸ਼ਹਿਰ ਹਾਈਵੇ ਮਾਰਗ ਤੇ ਕਾਰ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਈ ਹੈ। ਇਸ ਹਾਦਸੇ ਦੀ ਜਾਣਕਾਰੀ ਹਾਦਸੇ ਵਾਲੀ ਥਾਂ ਤੇ ਲੋਕਾਂ ਨੇ ਦਸਿਆ ਹੈ। ਕਿ ਮੋਟਰਸਾਈਕਲ ਸਵਾਰ ਜਸਵਿੰਦਰ ਕੁਮਾਰ ਪੁੱਤਰ ਪਿਆਰੇ ਲਾਲ ਪਿੰਡ ਮੁੱਤੋਂ ਦਾ ਵਸਨੀਕ ਹੈ। ਜੋ ਰੋਪੜ ਸਾਇਡ ਤੋ ਰਾਤ 9:15 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਮੁੱਤੌ ਵੱਲ ਜਾ ਰਿਹਾ ਸੀ ਜਦੋਂ ਪਿੰਡ-ਕਮਾਲਪੁਰ ਦੇ ਨਜ਼ਦੀਕ ਪਹੁੰਚਿਆ ਤਾ ਬਲਾਚੌਰ ਵੱਲ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਇਕਲ ਸਵਾਰ ਨੂੰ ਜ਼ਬਰਦਸਤ ਟੱਕਰ ਮਾਰੀ ਦਿੱਤੀ ਇਸ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਲੋਕਾਂ ਦੀ ਮਦਦ ਨਾਲ ਰੌਪੜ ਹਸਪਤਾਲ ਪੁਚਾਇਆ ਗਿਆ ਜਿਸ ਦੇ ਜ਼ਿਆਦਾ ਗੰਭੀਰ ਸੱਟਾਂ ਲੱਗਣ ਕਾਰਨ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਕਾਠਗੜ੍ ਦੀ ਪੁਲਸ ਟੀਮ ਮੌਕੇ ਤੇ ਪਹੁੰਚ ਗਈ ਇਸ ਹਾਦਸੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ

Advertisment