Code Of Ethics

Download app

Subscribe To Print Edition

ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 70 ਫੀਸਦੀ ਤੋਂ ਵੱਧ ਲਿਫਟਿੰਗ ਮੁਕੰਮਲ ਬੀਤੀ ਸ਼ਾਮ ਤੱਕ 618315 ਮੀਟ੍ਰਿਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 9 ਮਈ ( ਬਿਊਰੋ  ) – ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਕੀਤੀ ਖਰੀਦ ’ਚੋਂ 70 ਫੀਸਦੀ ਤੋਂ ਵੱਧ ਕਣਕ ਦੀ ਫਸਲ ਦੀ ਲਿਫਟਿੰਗ ਕਰ ਲਈ ਹੈ ਜਦਕਿ ਬਕਾਇਆ ਫਸਲ ਦੀ ਲਿਫਟਿੰਗ ਵੀ ਤੇਜ਼ੀ ਨਾਲ ਜਾਰੀ ਹੈ। ਬੀਤੀ ਸ਼ਾਮ ਤੱਕ 442086 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਗਿਆ ਹੈ।

ਕਣਕ ਦੀ ਖਰੀਦ ਅਤੇ ਲਿਫਟਿੰਗ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ’ਚ 620076 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 618315 ਮੀਟਿ੍ਰਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦੀ ਪੇਮੈਂਟ ਕਿਸਾਨਾਂ ਦੇ ਖਾਤਿਆਂ ਵਿੱਚ ਬਿਨ੍ਹਾਂ ਕਿਸੇ ਦੇਰੀ ਪਹੁੰਚ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਪਹੁੰਚੀ ਲਗਭਗ ਸਾਰੀ ਕਣਕ ਦੀ ਫਸਲ ਖਰੀਦ ਲਈ ਗਈ ਹੈ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ’ਚ 168315 ਮੀਟਿ੍ਰਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਸਭ ਤੋਂ ਮੋਹਰੀ ਬਣੀ ਹੋਈ ਹੈ। ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 146242 ਮੀਟਿ੍ਰਕ ਟਨ, ਪਨਸਪ ਵੱਲੋਂ 147155 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 136940 ਮੀਟਿ੍ਰਕ ਟਨ ਅਤੇ ਐੱਫ.ਸੀ.ਆਈ ਵੱਲੋਂ 19663 ਮੀਟਿ੍ਰਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਜਾਵੇ ਜਿਸ ਤਹਿਤ ਲਿਫਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 442086 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਲਿਫਟਿੰਗ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।    

Advertisment