Code Of Ethics

Download app

Subscribe To Print Edition

ਕੱਲ੍ਹ 12 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਰੋਜ਼ਗਾਰ ਕੈਂਪ ਲੱਗੇਗਾ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ-13000 ਤੋਂ 16000 ਰੁਪਏ ਤਨਖਾਹ ਮਿਲੇਗੀ

ਬਟਾਲਾ, 11 ਮਈ  (  ਬਿਊਰੋ       ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ 22 ਮਈ 2023 ਤੱਕ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਵਿਸ਼ੇਸ਼ ਰੋਜ਼ਗਾਰ ਮੇਲੇ ਲਗਾਏ ਜਾਣਗੇ।

                   ਉਨਾਂ ਅੱਗੇ ਦੱਸਿਆ ਕਿ ਐੱਸ.ਆਈ.ਐੱਸ. ਸਕਿਓਰਿਟੀ ਕੰਪਨੀ ਵਲੋਂ ਕੱਲ੍ਹ 12 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ, 15 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਧਾਰੀਵਾਲ, 16 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਕਾਦੀਆਂ, 17 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਕਾਹਨੂੰਵਾਨ, 18 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਸ੍ਰੀ ਹਰਿਗੋਬਿੰਦਪੁਰ ਸਾਹਿਬ, 19 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਦੋਰਾਂਗਲਾ ਅਤੇ ਮਿਤੀ 22 ਮਈ ਬੀ.ਡੀ.ਪੀ.ਓ ਦਫ਼ਤਰ ਗੁਰਦਾਸਪੁਰ ਵਿਖੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ।

                              ਉਨਾਂ ਅੱਗੇ ਦੱਸਿਆ ਕਿ ਇਹਨਾਂ ਰੋਜ਼ਗਾਰ ਮੇਲਿਆਂ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ। ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਨੂੰ ਸਕਿਓਰਿਟੀ ਗਾਰਡ ਦੀ ਅਸਾਮੀਂ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਜ਼ਰੂਰਤ ਹੈ।

               ਸਕਿਓਰਿਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 20 ਤੋਂ 35 ਸਾਲ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਉਪਰ ਦਰਸਾਈਆਂ ਗਈਆਂ ਮਿਤੀਆਂ ਅਨੁਸਾਰ ਦਰਸਾਏ ਗਏ ਸਥਾਨਾਂ ’ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ। ਇੰਟਰਵਿਊ ਕਰਨ ਉਪਰੰਤ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਟ੍ਰੇਨਿੰਗ ਮੁੰਕਮਲ ਕਰਨ ਉਪੰਰਤ 13000 ਤੋਂ 16000 ਰੁਪਏ ਤਨਖਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ।

               ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ ਲੈ ਕੇ 09 ਮਈ ਤੋਂ 22 ਮਈ ਤੱਕ ਉਪਰ ਦਰਸਾਏ ਗਏ ਸਥਾਨਾਂ ’ਤੇ ਸਵੇਰੇ 9:30 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

Advertisment

You May Like This