
ਬਟਾਲਾ, 11 ਮਈ ( ਬਿਊਰੋ ) ਕੁਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਚੁਕਾਈ ਤੇਜੀ ਨਾਲ ਚੱਲ ਰਹੀ ਹੈ ਅਤੇ ਜ਼ਿਲੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ 1282.71 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 98 ਫੀਸਦ ਬਣਦੀ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਪ੍ਰਕਿਰਿਆ ਲਗਭਗ ਖਤਮ ਹੋ ਚੁੱਕੀ ਹੈ ਮੰਡੀਆਂ ਵਿਚੋਂ ਖਰੀਦ ਕੀਤੀ ਫਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ ਵਲੋਂ 129507 ਮੀਟਰਕ ਟਨ, ਪਨਸਪ ਵਲੋਂ 108065 ਮੀਟਰਕ ਟਨ, ਮਾਰਕਫੈੱਡ ਵਲੋਂ 133457 ਮੀਟਰਕ ਟਨ, ਵੇਅਰਹਾਊਸ ਵਲੋਂ 97710 ਮੀਟਰਕ ਟਨ , ਐਫ.ਸੀ.ਆਈ 45327 ਮੀਟਰਕ ਟਨ ਅਤੇ ਵਪਾਰੀਆਂ ਵਲੋਂ 13007 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹੋਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਨਾੜ ਨੂੰ ਜ਼ਮੀਨ ਵਿੱਚ ਵਾਹ ਕੇ ਅਗਲੀ ਫਸਲ ਬੀਜੀ ਜਾਵੇ। ਉਨਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਰਵਾਇਤੀ ਫਸਲਾਂ ਦੀ ਥਾਂ ਫਸਲੀ ਵਿਭਿੰਨਤਾ ਨੂੰ ਵੀ ਆਪਣਾਇਆ ਜਾਵੇ।
———————–





















