Code Of Ethics

Download app

Subscribe To Print Edition

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਮੈਡੀਕਲ ਕੈਂਪ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ, 11 ਮਈ ( ਬਿਊਰੋ  ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾ ਕੇ ਲੋਕਾਂ ਨੂੰ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਰੋਜ਼ਾਨਾਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾਏ ਜਾਂਦੇ ਹਨ, ਜਿਨਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ‘ਅਬਾਦ ਸੰਜੀਵਨੀ ਕੈਂਪ’ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰਾਂ ਨੂੰ ਪਹੁੰਚ ਰਿਹਾ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸਥਿਤ ਸ਼ਹਿਰ ਦੇ ਹਸਪਤਾਲ ਵਿੱਚ ਦਵਾਈ ਲੈਣ ਨਹੀਂ ਜਾ ਸਕਦੇ। ਉਨਾਂ ਕਿਹਾ ਕਿ ਇਨਾਂ ਮੈਡੀਕਲ ਕੈਂਪਾਂ ਜਰੀਏ ਜਿਥੇ ਸਰਹੱਦੀ ਇਲਾਕੇ ਦੇ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋ ਰਹੀ ਹੈ ਓਥੇ ਲੋਕਾਂ ਨੂੰ ਉਨਾਂ ਦੇ ਪਿੰਡ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾਉਣ ਦਾ ਪ੍ਰੋਗਰਾਮ ਹਫ਼ਤਾ ਪਹਿਲਾਂ ਤਿਆਰ ਕਰ ਲਿਆ ਜਾਂਦਾ ਹੈ ਅਤੇ ਸਬੰਧਤ ਪਿੰਡਾਂ ਵਿੱਚ ਇਨਾਂ ਕੈਂਪਾਂ ਸਬੰਧੀ ਮੁਨਾਦੀ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਪਿੰਡਾਂ ਵਾਸੀਆਂ ਨੂੰ ਇਨਾਂ ਕੈਂਪਾਂ ਬਾਰੇ ਪਹਿਲਾਂ ਹੀ ਪਤਾ ਲੱਗ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਵਚਨਬੱਧ ਹੈ।

Advertisment