Code Of Ethics

Download app

Subscribe To Print Edition

ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਰੋਜ਼ਗਾਰ ਕੈਂਪ ਲੱਗਾ
ਸਕਿਓਰਿਟੀ ਗਾਰਡ ਦੀ ਭਰਤੀ ਲਈ 30 ਨੌਜਵਾਨਾਂ ਨੇ ਕੀਤੀ ਸ਼ਿਰਕਤ-17 ਦੀ ਚੋਣ ਹੋਈ

ਬਟਾਲਾ, 12 ਮਈ  ( ਬਿਊਰੋ ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਰੋਜ਼ਗਾਰ ਕੈਂਪਾਂ ਤਹਿਤ ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ, ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਰੋਜ਼ਗਾਰ ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਜਾ ਰਹੀ ਹੈ। ਸਕਿਓਰਿਟੀ ਗਾਰਡ ਦੀ ਅਸਾਮੀਂ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ।

ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਦੇ ਨੁਮਾਇੰਦੇ ਨੇ ਦੱਸਿਆ ਕਿ ਅੱਜ ਬਟਾਲਾ ਵਿਖੇ 30 ਉਮੀਦਵਾਰ ਰੋਜ਼ਗਾਰ ਕੈਂਪ ਵਿੱਚ ਪਹੁੰਚੇ, ਇੰਟਰਵਿਊ ਕਰਨ ਉਪਰੰਤ 17 ਨੋਜਵਾਨਾਂ ਦੀ ਚੋਣ ਕੀਤੀ ਗਈ ਹੈ। ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਸਰਹੰਦ ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਲਾਈ ਮੁਕੰਮਲ ਕਰਨ ਉਪੰਰਤ 13000 ਤੋਂ 16000 ਰੁਪਏ ਤਨਖਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ ਤੇ ਬੋਨਸ ਆਦਿ ਵੀ ਦਿੱਤੇ ਜਾਂਦੇ ਹਨ।

ਉਨਾਂ ਦੱਸਿਆ ਕਿ ਜਿਹੜੇ ਉਮੀਦਵਾਰ ਅੱਜ ਬਟਾਲਾ ਨਹੀਂ ਪਹੁੰਚ ਸਕੇ, ਉਹ ਉਮੀਦਵਾਰ 15 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਧਾਰੀਵਾਲ ਵਿਖੇ ਲੱਗਣ ਵਾਲੇ ਰੋਜ਼ਗਾਰ ਕੈਂਪ ਵਿੱਚ ਪਹੁੰਚ ਸਕਦੇ ਹਨ। ਸਕਿਓਰਿਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 20 ਤੋਂ 35 ਸਾਲ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ 15 ਮਈ ਨੂੰ ਧਾਰੀਵਾਲ ਬੀਡੀਪੀਓ ਦਫਤਰ ਵਿਖੇ  ਸਵੇਰੇ 9:30 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

Advertisment