ਬਟਾਲਾ, 12 ਮਈ ( ਬਿਊਰੋ ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਜਿਥੇ ਹਲਕੇ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤਾ ਜਾ ਰਿਹਾ ਹੈ। ਆਪਣੇ ਗ੍ਰਹਿ ਵਿਖੇ ਲੋਕਾਂ ਦੀਅ ਮੁਸ਼ਕਿਲਾਂ ਸੁਣਨ ਉਪਰੰਤ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਬੀਡੀਪੀਓ ਗੁਰਜੀਤ ਸਿੰਘ, ਡੀ.ਐਸ.ਪੀ ਲਲਿਤ ਕੁਮਾਰ, ਆਪ ਪਾਰਟੀ ਸਿਟੀ ਪ੍ਰਧਾਨ ਰਾਜੇਸ਼ ਤੁਲੀ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ, ਆਪ ਪਾਰਟੀ ਦੇ ਸੀਨੀਅਰ ਆਗੂ ਰਾਕੇਸ ਤੁਲੀ ਸਮੇਤ ਗਗਨ ਬਟਾਲਾ, ਮਾਣਿਕ ਮਹਿਤਾ ਤੇ ਨਿੱਕੂ ਹੰਸਪਾਲ ਵੀ ਮੋਜੂਦ ਸਨ।
![](https://www.punjabiakhar.in/wp-content/uploads/2023/05/001-1024x576.jpg?v=1684005401)
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਕਿ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕੰਮਾਂ ਵਿੱਚ ਕੋਈ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਬਟਾਲਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਬਟਾਲਾ ਸ਼ਹਿਰ ਵਿੱਚ ਵਿਕਾਸ ਕੰਮ ਹੋਰ ਤੇਜ਼ਗਤੀ ਨਾਲ ਕਰਵਾਏ ਜਾਣਗੇ। ਸ਼ਹਿਰ ਅੰਦਰ ਵਿਕਾਸ ਕੰਮ ਕਰਵਾਉਣਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਉਨਾਂ ਦੀ ਮੁੱਖ ਤਰਜੀਹ ਹੈ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।
ਦੱਸਣਯੋਗ ਹੈ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਜਾ ਰਹੇ ਹਨ ਅਤੇ ਹਲਕੇ ਦੇ ਸ਼ਹਿਰੀ ਤੇ ਰੂਰਲ ਖੇਤਰ ਦੇ ਵਿਕਾਸ ਲਈ ਦ੍ਰਿੜ ਸੰਕਲਪ ਹਨ। ਉਨਾਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਦੇ ਵਿਕਾਸ ਤਹਿਤ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਕੀਤੇ ਗਏ ਹਨ। ਸ਼ਹਿਰ ਦੀ ਅਮੀਰ ਵਿਰਾਸਤ ਸੰਭਾਲਣ ਲਈ ਜ਼ਿਕਰਯੋਗ ਸਫਲ ਤਨ ਕੀਤੇ ਗਏ ਹਨ ਅਤੇ ਵਿਕਾਸ ਕੰਮਾਂ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਕੰਮ ਕਰਨ ਦੇ ਤਾਰੀਕੇ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਕੇ ਵਿਧਾਇਕ ਸ਼ੈਰੀ ਕਲਸੀ ਦੇ ਕੰਮਾਂ ਦੀ ਸਰਾਹਨਾ ਕਰ ਰਹੇ ਹਨ।