Code Of Ethics

Download app

Subscribe To Print Edition

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਗੁਰਦਾਸਪੁਰ, 21 ਜੂਨ ( ਬਿਊਰੋ ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿੱਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ। ਇਹ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਤਾਲ ਮੇਲ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਅਜੀਤ ਪਾਲ ਸਿੰਘ ਅਤੇ ਸ੍ਰੀ ਰਵੀ ਗੁਲਾਟੀ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਗੁਰਦਾਸਪੁਰ, ਸ੍ਰੀਮਤੀ ਜਸਬੀਰ ਕੌਰ, ਪ੍ਰਿੰਸੀਪਲ ਜੱਜ (ਫੈਮਿਲੀ ਕੋਰਟ), ਸ੍ਰੀ ਮਦਨ ਲਾਲ, ਸਿਵਿਲ ਜੱਜ (ਸੀਨੀਅਰ ਡਵੀਜਨ), ਗੁਰਦਾਸਪੁਰ / ਸ੍ਰੀਮਤੀ ਪਰਨੀਤ ਕੌਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ/ਪੈਨਲ ਐਡਵੋਕੇਟਜ਼ ਤੋਂ ਇਲਾਵਾ ਜੁਡੀਸ਼ੀਅਲ ਸਟਾਫ ਵੀ ਮੌਜੂਦ ਸੀ।

ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੰਤਰਰਾਸ਼ਟੀ ਯੋਗਾ ਦਿਵਸ ਸਾਲ 2015 ਤੋਂ ਸ਼ੁਰੂ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਹਰ ਸਾਲ 21 ਜੂਨ ਨੂੰ ਪੂਰੇ ਵਿੱਚ ਮਨਾਇਆ ਜਾਂਦਾ ਹੈ। ਯੋਗ ਸਾਡੇ ਰਿਸ਼ੀ ਮੁਨੀਆਂ ਦੀ ਤਪੱਸਿਆ ਦੁਆਰਾ ਮਨੁੱਖ ਦੇ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਲੱਭੀ ਗਈ ਪ੍ਰਚੀਨ ਪੱਧਤੀ ਹੈ। ਯੋਗਾ ਕਰਨ ਨਾਲ ਮਨੁੱਖ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਮਨੁੱਖ ਦੀ ਇਕਾਗਰਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਨੁੱਖ ਵਿੱਚ ਸਕਾਰਤਾਮਕ ਵਿਅਕਤੀਤਵ ਵਿਕਸਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਭਾਰਤ ਦੀ ਵਿਰਾਸਤ ਹੈ ਅਤੇ ਯੋਗਾ ਵਿੱਚ ਸਾਰੀ ਮਨੁੱਖ ਜਾਤੀ ਨੂੰ ਇੱਕਜੁੱਟ ਕਰਨ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਯੋਗਾ ਇੱਕ ਸੰਪੂਰਨ ਕਸਰਤ ਹੈ, ਜੋ ਸਰੀਰ ਅਤੇ ਦਿਮਾਗ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਵਿਸ਼ਵ ਯੋਗਾ ਦਿਵਸ ਦਾ ਉਦੇਸ਼ ਪੂਰੀ ਦੁਨੀਆਂ ਦੇ ਲੋਕਾਂ ਨੂੰ ਯੋਗਾਂ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਹੈ। ਮਾਨਯੋਗ ਜੱਜ ਸਹਿਬਾਨ ਨੇ ਆਪਣੇ ਸੰਬਧੋਨ ਵਿੱਚ ਇਹ ਵੀ ਕਿਹਾ ਕਿ ਯੋਗਾ ਨੂੰ ਸਾਨੂੰ ਆਪਣੀ ਰੋਜਾਨਾਂ ਦੀ ਜਿੰਦਗੀ ਵਿੱਚ  ਅਪਣਾਉਣਾ ਚਾਹੀਦਾ ਹੈ।

ਯੋਗਾ ਕੈਂਪ ਦੇ ਅਖੀਰ ਵਿੱਚ ਮਾਨਯੋਗ ਜੱਜ ਸਹਿਬਾਨ ਨੇ ਮੌਜੂਦ ਜੱਜ ਸਹਿਬਾਨ, ਜੁਡੀਸ਼ੀਅਲ ਸਟਾਫ, ਜ਼ਿਲ੍ਹਾ ਬਾਰ ਐਸੋਸੀਏਸ਼ਨ ਮੈਂਬਰ, ਪੈਨਲ ਐਡਵੋਕੇਟਜ ਅਤੇ ਡਾ. ਕੁਲਬੀਰ ਕੌਰ ਅਤੇ ਉਹਨਾਂ ਦੀ ਆਈ ਹੋਈ ਟੀਮ ਦਾ ਧੰਨਵਾਦ ਕੀਤਾ।

Advertisment

You May Like This