Code Of Ethics

Download app

Subscribe To Print Edition

ਕਿਸਾਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾ ਦੀ ਖਰੀਦ ’ਤੇ ਸਬਸਿਡੀ ਲੈਣ ਲਈ 20 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ – ਮੁੱਖ ਖੇਤੀਬਾੜੀ ਅਫ਼ਸਰ

 

ਗੁਰਦਾਸਪੁਰ, 23 ਜੂਨ ( ਬਿਊਰੋ  ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਾਲ 2023-24 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦਿੱਤੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਾਉਣੀ 2023 ਦੌਰਾਨ ਝੋੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਮਿਲਾਉਣ ਵਾਲੀਆਂ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋ ਬਾਹਰ ਕੱਢਣ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਸੁਵਿਧਾ ਦਿੱਤੀ ਜਾ ਰਹੀ ਹੈ। ਵਿਅਕਤੀਗਤ ਕਿਸਾਨ, ਸਹਿਕਾਰੀ ਸਭਾਵਾਂ, ਰਜਿਸਟਰਡ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰਡਿਊਸਰ ਸੰਸਥਾਵਾਂ ਇਸ ਸਕੀਮ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਸ਼ੀਨਰੀ ਦੀ ਸਬਸਿਡੀ ਦੀ ਦਰ ਸਕੀਮ ਦੀਆਂ ਗਾਇਡਲਾਇਨਜ਼ ਅਨੁਸਾਰ ਮਿਲਣਯੋਗ ਹੋਵੇਗੀ। ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲਡਰਿੱਲ, ਸੁਪਰ ਸੀਡਰ, ਬੇਲਰ, ਰੈਕ, ਸ਼ਰੱਬਮਾਸਟਰ/ਰੋਟਰੀ ਸਲੈਸ਼ਰ, ਕਰਾਪਰੀਪਰ ਅਤੇ ਉਲਟਾਵੇ ਹਲ ਸਬਸਿਡੀ ’ਤੇ ਖਰੀਦ ਕਰਨ ਦੇ ਚਾਹਵਾਨ ਕਿਸਾਨ 20 ਜੁਲਾਈ ਤੱਕ ਆਨਲਾਇਨ ਪੋਰਟਲ . ’ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਬਲਾਕਾਂ ਵਿੱਚ ਸਥਿਤ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ

Advertisment