
ਅਟਾਰੀ, 30 ਜੂਨ
ਪਾਕਿਸਤਾਨ ਸਥਿਤ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਕੇ ਲਈ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭੂਪਿੰਦਰ ਸਿੰਘ ਭਲਵਾਨ ਦੀ ਅਗਵਾਈ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਵਾਤਨ ਵਾਪਸੀ ਮੌਕੇ ਅਟਾਰੀ ਸਰਹੱਦ ਦੇ ਬਾਹਰ ਗੱਲਬਾਤ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਪਾਰਟੀ ਲੀਡਰ ਦਰਸ਼ਨ ਸਿੰਘ ਰੋਸ਼ਨਵਾਲਾ ਦੱਸਿਆ ਕਿ ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਸਮਾਧ ਵਿਖੇ 27 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ 29 ਜੂਨ ਨੂੰ ਭੋਗ ਪਾਏ।





















