ਅੱਜ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੁਨਿਅਨ ਪੰਜਾਬ ਦੇ ਬੈਨਰ ਹੇਠ 17 ਜੁਲਾਈ ਨੂੰ ਆਪਣੀਆਂ ਮੰਗਾਂ ਨੂੰ ਲੈ ਮੁੱਖ ਇੰਜੀਨੀਅਰ ਦੇ ਦਫ਼ਤਰ ਅੱਗੇ ਦਿੱਤੇ ਜਾ ਧਰਨੇ ਦੀ ਤਿਆਰੀ ਵਜੋਂ ਪਿੰਡ ਸੀਵੀਆ ਵਿਖੇ ਮਾਰਚ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਧਰਨੇ ਵਾਸਤੇ ਪਿੰਡ ਵਾਸੀਆਂ ਤੋਂ ਸਹਿਯੋਗ ਮੰਗਿਆ ਗਿਆ।
ਬੁਲਾਰਿਆਂ ਗੁਰਵਿੰਦਰ ਸਿੰਘ ਪੰਨੂ, ਖੁਸ਼ਦੀਪ ਸਿੰਘ, ਜਗਜੀਤ ਸਿੰਘ, ਇਕਬਾਲ ਸਿੰਘ ਪੂਹਲਾ ਨੇ ਬੋਲਦਿਆਂ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਅਸੀਂ ਆਉਟਸੋਰਸਡ ਮੁਲਾਜਮ ਦੇ ਰੂਪ ਵਿੱਚ ਸੇਵਾ ਨਵਾਉਦੇ ਆ ਰਹੇ ਹਾਂ। ਪਹਿਲਾਂ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਸਾਡੇ ਨਾਲ ਰੈਗੂਲਰ ਕਰਨ ਦਾ ਬਾਅਦਾ ਕੀਤਾ ਫਿਰ ਕਾਂਗਰਸ ਪਾਰਟੀ ਨੇ ਵੀ ਇਹ ਹੀ ਬਾਅਦਾ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਉਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਉਨ੍ਹਾਂ ਨੂੰ ਹਰ ਵਾਰ ਲਿਖਤੀ ਮੀਟਿੰਗਾਂ ਦੇ ਕੇ ਮੀਟਿੰਗ ਨਹੀਂ ਕੀਤੀ ਜਾਂਦੀ ਜੇ ਫਿਰ ਆਉਟਸੋਰਸਡ ਮੁਲਾਜ਼ਮ ਮਜਬੂਰੀ ਵੱਸ ਸੰਘਰਸ਼ ਦੇ ਰਾਹ ਤੁਰੇ ਹਨ ਤਾਂ ਸਰਕਾਰ ਆਉਟਸੋਰਸਡ ਮੁਲਾਜ਼ਮਾਂ ਤੇ ਆਪਣੀ ਤਾਕਤ ਦੇ ਸਿਰ ਤੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਹ ਮੁਲਾਜ਼ਮਾਂ ਨਾਲ ਸਰਾ ਸਰ ਧੱਕੇਸ਼ਾਹੀ ਕੀਤਾ ਜਾਦਾ ਹੈ। ਅਸੀ ਇਸ ਮਾਰਚ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਦੱਸ ਰਹੇ ਹਾਂ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਨਾਲ ਧੱਕਾ ਅਤੇ ਧੋਖਾ ਕਰ ਰਹੀ ਹੈ ਅੱਠ ਨੌ ਹਜਾਰ ਤੇ ਮੁਲਾਜ਼ਮਾਂ ਦਾ ਖੂਨ ਨਚੋੜਿਆ ਜਾ ਰਿਹਾ ਹੈ ਅਸੀਂ ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਹੋਣ ਦੀ ਮੰਗ ਕਰ ਰਹੇ ਹਾਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਸਾਡੀਆਂ ਮੰਗਾਂ ਵੱਲ ਨਾ ਤਾਂ ਸਰਕਾਰ ਧਿਆਨ ਦੇ ਰਹੀ ਹੈ ਤੇ ਨਾ ਹੀ ਮਨੇਜਮੈੰਟ ਧਿਆਨ ਦੇ ਰਹੀ ਹੈ ਇਸ ਕਰਕੇ ਅਸੀਂ ਲੋਕਾਂ ਦੀ ਕਚਹਿਰੀ ਵਿਚ ਗੱਲ ਲੈ ਕੇ ਆਏ ਹਾ ਕਿ ਇਨ੍ਹਾਂ ਮੰਗਾਂ ਦਾ ਹੱਲ ਕਰਵਾਉਣ ਲਈ ਸਾਡਾ ਸਹਿਯੋਗ ਦਿੱਤਾ ਜਾਵੇ ਤੇ ਮੁੱਖ ਮੰਤਰੀ ਪੰਜਾਬ, ਮੰਤਰੀਆਂ ਅਤੇ ਐੱਮ ਐਲ ਏ ਤੋ ਸਵਾਲ ਕੀਤੇ ਜਾਣ।
ਜਾਰੀ ਕਰਤਾ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ
ਗਗਨਦੀਪ ਸਿੰਘ :- 6280720447






















