ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਤੀਸਰੀ ਤਸਵੀਰ ਜਥੇਬੰਦੀ ਨੇ ਕੀਤੀ ਰਿਲੀਜ਼ |
300 ਸਾਲਾ ਸ਼ਤਾਬਦੀ ਮਨਾਵਾਂਗੇ 31 ਦਸੰਬਰ ਤੱਕ- ਰਾਮਗੜ੍ਹੀਆ।
ਗੁਰਦਾਸਪੁਰ 5 ਜੁਲਾਈ (0000)- ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ਨੂੰ ਸਿੱਖ ਜਗਤ ਦੁਨੀਆ ਭਰ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾ ਰਿਹਾ ਹੈ।
ਅੱਜ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਭਾ ਵਿਖੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਵੱਲੋਂ ਮਹਾਰਾਜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਖ਼ੂਨਦਾਨ ਕੈਂਪ ਲਾ ਕੇ ਮਨਾਇਆ ਗਿਆ। ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਨੇ ਦੱਸਿਆ ਕਿ 300 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦਿਆਂ 31 ਦਸੰਬਰ ਤੱਕ ਹਰ ਮਹੀਨੇ ਦੀ 5 ਤਰੀਕ ਨੂੰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਅੰਦਰ ਲਗਾਤਾਰ ਖ਼ੂਨਦਾਨ ਕੈਂਪ ਲੱਗਣਗੇ। ਉਹਨਾਂ ਦੱਸਿਆ ਕਿ ਰਾਮਗੜ੍ਹੀਆ ਭਾਈਚਾਰੇ ਦੇ ਲੋਕ ਆਪ ਮੁਹਾਰੇ ਸਾਥ ਦੇਣ ਲਈ ਲਗਾਤਾਰ ਅੱਗੇ ਆ ਰਹੇ ਹਨ। ਮੈਂਬਰਾਂ ਦੀ ਮਿਹਨਤ ਸਦਕਾ ਹੀ ਅਸੀਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਖ਼ੂਨਦਾਨ ਕੈਂਪ ਲਾਉਣ ਵਿੱਚ ਕਾਮਯਾਬ ਹੋਵਾਂਗੇ। ਇਸ ਸਮਾਗਮ ਦੌਰਾਨ ਰਾਮਗੜ੍ਹੀਆ ਅਕਾਲ ਜਥੇਬੰਦੀ ਲਈ ਗੁਰਦਾਸਪੁਰ ਵਿੱਚ ਦਿਨ ਰਾਤ ਲਗਾਤਾਰ ਮਿਹਨਤ ਕਰਨ ਵਾਲਿਆਂ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਜਗਜੀਤ ਸਿੰਘ ਪਿੰਟਾ ਨੂੰ ਸੂਬਾ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਭਾਰਜ ਨੂੰ ਬਟਾਲਾ, ਗੁਰਦਾਸਪੁਰ, ਪਠਾਣਕੋਟ ਜੋਨ ਦਾ ਇੰਚਾਰਜ ਅਤੇ ਬਲਵੀਰ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਨਿਯੁਕਤ ਕੀਤਾ ਗਿਆ
ਹੈ। ਨਵਨਿਯੁਕਤ ਅਹੁਦੇਦਾਰਾਂ ਨੇ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਬਹੁਤ ਜਲਦ ਵੱਡੀ ਟੀਮ ਦਾ ਗਠਨ ਕੀਤਾ ਜਾਵੇਗਾ।
ਇਸ ਸਮਾਗਮ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਰਾਮਰੋਣੀ ਕਿਲਾ ਉਸਾਰਨ ਸਮੇਂ ਦੇ ਦ੍ਰਿਸ਼ ਦੀ ਅੱਜ ਰਾਮਗੜ੍ਹੀਆ ਅਕਾਲ ਜੱਥੇਬੰਦੀ ਨੇ ਕੈਂਪ ਦੌਰਾਨ ਨਵੇਕਲੀ ਤਸਵੀਰ ਦੀ ਘੁੰਡ ਚੁਕਾਈ ਜ਼ਿਲ੍ਹਾ ਗੁਰਦਾਸਪੁਰ ਦੀ ਸਮੁੱਚੀ ਟੀਮ ਤੋਂ ਕਰਵਾਈ। ਇਸ ਕੈਂਪ ਦੌਰਾਨ 35 ਮੈਂਬਰਾਂ ਨੇ ਆਪਣਾ ਖੂਨਦਾਨ ਕੀਤਾ ਖ਼ੂਨਦਾਨ ਕਰਨ ਵਾਲੇ ਹਰ ਮੈਂਬਰ ਦਾ ਜਥੇਬਂਦੀ ਵੱਲੋ ਮਾਨ-ਸਨਮਾਨ ਕੀਤਾ ਗਿਆ। ਇਸ ਮੌਕੇ ਕਿਰਤ ਵਿਭਾਗ ਅਤੇ ਲੀਡ ਬੈਂਕ ਵੱਲੋ ਜਾਗਰੂਕ ਕੈਂਪ ਦਾ ਵੀ ਅਯੋਜਨ ਕੀਤਾ ਗਿਆ। ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਕਿਰਤੀ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਜ਼ਿਲਾ ਗੁਰਦਾਸਪੁਰ ਵਿੱਚ ਤਾਇਨਾਤ ਰਾਮਗੜ੍ਹੀਆ ਭਾਈਚਾਰੇ ਦੇ ਮੁਲਾਜ਼ਮਾਂ ਦਾ ਅਤੇ ਖੇਡਾਂ/ ਪੜ੍ਹਾਈ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਈ ਡਾਕਟਰਾਂ ਦੀ ਟੀਮ ਦਾ ਜਥੇਬੰਦੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਗੁਰਦਾਸਪੁਰ ਜ਼ਿਲ੍ਹਾ ਦੀ ਸਮੁੱਚੀ ਟੀਮ ਨੇ ਆਏ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਮੈਬਰਾਂ ਦਾ ਗੁਰਦਾਸਪੁਰ ਪਹੁੰਚਣ ਤੇ ਨਿੱਘਾ ਸੁਵਾਗਤ ਕੀਤਾ। ਇਸ ਮੌਕੇ ਜ਼ਿਲਾ ਬਰਨਾਲਾ, ਸੰਗਰੂਰ, ਪਟਿਆਲਾ, ਪਠਾਣਕੋਟ, ਲੁਧਿਆਣਾ, ਚੰਡੀਗੜ ਅਤੇ ਫਿਰੋਜਪੁਰ ਤੋੰ ਵੱਡੀ ਗਿਣਤੀ ਵਿੱਚ ਆਗੂ ਸਹਿਬਾਨ ਪਹੁੰਚੇ ਸਨ।






















