Code Of Ethics

Download app

Subscribe To Print Edition

ਪੰਜਾਬ ਸਰਕਾਰ ਤੇ ਜਲ ਸਪਲਾਈ ਮਹਿਕਮੇ ਦੀ ਮਨੇਜਮੈਂਟ ਦੇ ਖਿਲਾਫ 11 ਤੋਂ 14 ਜੁਲਾਈ ਤੱਕ ਸਾਰੇ ਪੰਜਾਬ ’ਚ ਡਵੀਜਨ ਤੇ ਸਬ ਡਵੀਜਨ ਪੱਧਰ ’ਤੇ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ – ਕੁਲਦੀਪ ਸਿੰਘ ਬੁੱਢੇਵਾਲ

ਪੰਜਾਬ ਸਰਕਾਰ ਤੇ ਜਲ ਸਪਲਾਈ ਮਹਿਕਮੇ ਦੀ ਮਨੇਜਮੈਂਟ ਦੇ ਖਿਲਾਫ 11 ਤੋਂ 14 ਜੁਲਾਈ ਤੱਕ ਸਾਰੇ ਪੰਜਾਬ ’ਚ ਡਵੀਜਨ ਤੇ ਸਬ ਡਵੀਜਨ ਪੱਧਰ ’ਤੇ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ – ਕੁਲਦੀਪ ਸਿੰਘ ਬੁੱਢੇਵਾਲ
-ਵਰਕਰਾਂ ਨੂੰ ਵਿਭਾਗ ’ਚ ਸ਼ਾਮਲ ਕਰਨ ਵਾਲੀ ਪਾਲਸੀ ਸਰਕਾਰ ਦੇ ਕੈਬਨਿਟ ਸਬ ਕਮੇਟੀ ਕੋਲ ਲਾਗੂ ਕਰਨ ਲਈ ਭੇਜਣ ’ਚ ਦੇਰੀ ਕਰਨ ਤੇ ਮਗਨਰੇਗਾ ਵਰਕਰਾਂ ਨੂੰ ਵਾਟਰ ਸਪਲਾਈ ਸਕੀਮਾਂ ਚਲਾਉਣ ਦੀ ਟ੍ਰੈਨਿੰਗ ਦੇਣ ਦਾ ਮਾਮਲਾ
., 6 ਜੁਲਾਈ ( Punjabi Akhar  ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ,ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਸਾਡੀ ਜੱਥੇਬੰਦੀ ਦੇ ਧਿਆਨ ਵਿਚ ਇਹ ਮਸਲਾ ਆਇਆ ਹੈ ਕਿ ਪੰਜਾਬ ਸਰਕਾਰ ਦੇ ਪੇਂਡੂ ਅਤੇ ਪੰਚਾਇਤ ਵਿਭਾਗ ਪੰਜਾਬ, ਦਫਤਰ ਸੰਯੁਕਤ ਵਿਕਾਸ ਕਮਿਸ਼ਨਰ ਐਸ.ਏ.ਐਸ. ਨਗਰ ਦੇ ਜਾਰੀ ਪੱਤਰ ਨੰਬਰ ਪੀਐਸਆਰਐਲਐਮ/ਆਈਬੀ-ਸੀਬੀ/2023/2960-83 ਮਿਤੀ 21-06-2023 ਦੇ ਮੁਤਾਬਿਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 48 ਘੰਟਿਆਂ ਦਾ ਕੋਰਸ ਪੰਪ ਉਪਰੇਟਰ, ਇਲੈਕਟ੍ਰੀਸ਼ੀਅਨ, ਮੋਟਰ ਮਕੈਨਿਕ, ਸੋਲਰ ਪੈਨਲ, ਪਲੰਬਰ, ਫਿਟਰ ਅਤੇ ਸੋਸ਼ਲ ਆਦਿ ਦੀ ਟ੍ਰੇਨਿੰਗ ਮਗਨਰੇਗਾ, ਐਸ.ਐਚ.ਜੀ.ਤੇ ਪੀ.ਐਮ.ਏ.ਵਾਈ (ਜੀ) ਦੇ ਪਰਿਵਾਰਕ ਮੈਂਬਰਾਂ ਨੂੰ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਤੇ ਇਹ ਸਵਾਲ ਪੈਂਦਾ ਹੁੰਦਾ ਹੈ ਕਿ ਇਹ ਟ੍ਰੈਨਿੰਗ ਦੇਣ ਦਾ ਫੈਸਲਾ ਕਿਹੜੀ ਲੋੜ ਵਿਚੋਂ ਕੀਤਾ ਗਿਆ ਹੈ ਅਤੇ ਟ੍ਰੈਨਿੰਗ ਦੇਣ ਦੀ ਕੀ ਲੋੜ ਪਈ ਹੈ।
ਯੂਨੀਅਨ ਨੇ ਉਪਰੋਕਤ ਟ੍ਰੈਨਿੰਗ ਦੇਣ ਦੇ ਫੈਸਲੇ ’ਤੇ ਆਪਣਾ ਪ੍ਰਤਿਕ੍ਰਮ ਦਿੱਤਾ ਹੈ ਕਿ ਪੰਜਾਬ ਸਰਕਾਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮਨੈਜਮੈਂਟ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਕਰਨ ਦੇ ਨਾਂਅ ਹੇਠ ਨਿੱਜੀਕਰਨ ਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਜਥੇਬੰਦੀ ਵੱਲੋਂ ਜਸਸ ਵਿਭਾਗ ਵਿਚ ਸਾਲਾਂਬੱਧੀ ਅਰਸ਼ੇ ਤੋਂ ਠੇਕਾ ਪ੍ਰਣਾਲੀ ਅਧੀਨ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਦੇ ਆਪਣੇ ਕੱਚੇ ਪਿੱਲੇ ਰੁਜਗਾਰ ਨੂੰ ਬਚਾਉਣ ਅਤੇ ਇਨ੍ਹਾਂ ਵਰਕਰਾਂ ਨੂੰ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਅਤੇ ਜਲ ਸਪਲਾਈ ਵਿਭਾਗ ਦਾ ਨਿੱਜੀਕਰਨ/ਪੰਚਾਇਤੀਕਰਨ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਕ ਸਾਜਿਸ਼ ਤਹਿਤ ਹੀ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਸੰਘਰਸ਼ ਕਰ ਰਹੇ ਵਰਕਰਾਂ ਦਾ ਧਿਆਨ ਹਟਾਉਣ ਦੇ ਮਕਸਦ ਲਈ ਹੀ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਅਤੇ ਮਹਿਕਮੇ ਦੀ ਮਨੈਜਮੈਂਟ ਵੱਲੋਂ ਵਰਕਰਾਂ ਨੂੰ ਵਿਭਾਗ ’ਚ ਲੈਣ ਵਾਲੀ ਪਾਲਸੀ (ਪ੍ਰਪੋਜਲ) ਤਿਆਰ ਕਰਨ ਦੇ ਬਹਾਨੇ ਬਣਾ ਕੇ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਦੀਆਂ ਮਾਰੂ ਨੀਤੀਆ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜਲ ਸਪਲਾਈ ਮਹਿਕਮੇ ਵੱਲੋਂ ਪੰਚਾਇਤ ਵਿਭਾਗ ਨੂੰ ਪੱਤਰ ਜਾਰੀ ਕਰਕੇ ਮਗਨਰੇਗਾ ਵਰਕਰਾਂ ਨੂੰ ਟ੍ਰੈਨਿੰਗ ਦੇਣ ਦਾ ਮਕਸਦ ਇਹ ਹੈ ਕਿ ਸਰਕਾਰ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ਜੋਕਿ ਪੰਚਾਇਤਾਂ ਨੂੰ ਹੈਡ ਓਵਰ ਕਰਨ ਦੇ ਨਾਲ ਨਾਲ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਨਾਲ ਜਿੱਥੇ ਜਲ ਸਪਲਾਈ ਵਿਭਾਗ ਕੰਟਰੋਲ ਨਿੱਜੀ ਕੰਪਨੀਆਂ ਦੇ ਅਧੀਨ ਚਲਾ ਜਾਵੇਗਾ ਉਥੇ ਇਸਦੇ ਨਾਲ ਹੀ ਸਾਲਾਂਬੱਧੀ ਅਰਸ਼ੇ ਤੋਂ ਜਲ ਸਪਲਾਈ ਸਕੀਮਾਂ ਚਲਾ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀ ਛਾਂਟੀ ਕਰਕੇ ਮਗਨਰੇਗਾ ਵਰਕਰਾਂ ਨੂੰ ਵਾਟਰ ਸਪਲਾਈ ਸਕੀਮਾਂ ਚਲਾਉਣ ਦੀ ਜੰੁਮੇਵਾਰੀ ਸੌਪਣ ਦੀ ਸਰਕਾਰ ਦੀ ਸਾਜਿਸ਼ ਜੋਕਿ ਛੁਪੀ ਹੋਈ ਸੀ, ਉਹ ਹੁਣ ਜੱਗ ਜਾਹਿਰ ਹੋ ਗਈ ਹੈ। ਪਰ ਹਜਾਰਾਂ ਦੀ ਗਿਣਤੀ ਵਿਚ ਕੰਮ ਕਰਦੇ ਵਰਕਰਾਂ ਨੂੰ ਬੇਰੁਜਗਾਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਜਲ ਸਪਲਾਈ ਕਾਮਿਆਂ ਨੂੰ ਸਰਕਾਰ ਤੇ ਮਨੈਜਮੈਂਟ ਦੀਆਂ ਸਾਜਿਸ਼ਾਂ ’ਤੇ ਭਰੋਸਾ ਕਰਨ ਦੀ ਬਜਾਏ ਚੱਲ ਰਹੇ ਸੰਘਰਸ਼ਾਂ ਦੇ ਮੈਦਾਨ ਵਿਚ ਡੱਟਣ ਦੀ ਲੋੜ ਹੈ।
ਸੂਬਾ ਆਗੂਆਂ ਭੁਪਿੰਦਰ ਸਿੰਘ ਕੁਤਬੇਵਾਲ,ਰੁਪਿੰਦਰ ਸਿੰਘ, ਪ੍ਰਦੂਮਣ ਸਿੰਘ, ਉਕਾਰ ਸਿੰਘ, ਤੇਜਿੰਦਰ ਸਿੰਘ ਮਾਨ, ਸੁਰਿੰਦਰ ਸਿੰਘ, ਗੁਰਵਿੰਦਰ ਬਾਠ, ਸੰਦੀਪ ਖਾਨ, ਮਨਪ੍ਰੀਤ ਸਿੰਘ,ਜਗਰੂਪ ਸਿੰਘ, ਜਸਬੀਰ ਸਿੰਘ, ਬਲਜੀਤ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਮਿਤੀ 11-07-2023ਤੋਂ 14-07-2023 ਤੱਕ ਪੰਜਾਬ ਸਰਕਾਰ ਅਤੇ ਵਿਭਾਗੀ ਮਨੇਜਮੈਂਟ ਦੇ ਖਿਲਾਫ ਸਾਰੇ ਪੰਜਾਬ ਵਿਚ ਡਵੀਜ਼ਨ ਅਤੇ ਸਬ-ਡਵੀਜਨ ਪੱਧਰ ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਜੇਕਰ ਫਿਰ ਵੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਯੂਨੀਅਨ ਦੇ ਪੱਤਰ ਵਿਚ ਦਰਜ ‘ਮੰਗਾਂ’ ਦਾ ਹੱਲ ਨਹੀਂ ਕੀਤਾ ਗਿਆ ਤਾਂ 16 ਜੁਲਾਈ 2023 ਨੂੰ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਕਰਨ ਉਪਰੰਤ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਜਿਸਦੀ ਜੰੁਮੇਵਾਰੀ ਸਿੱਧੇ ਰੂਪ ਵਿਚ ਸਰਕਾਰ ਅਤੇ ਮਨੈਜਮੇਂਟ ਦੀ ਹੋਵੇਗੀ।
ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਟ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿਚ ਲੈਣ ਵਾਲੀ ਪ੍ਰਪੋਜਲ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨੂੰ ਤੁਰੰਤ ਭੇਜੀ ਜਾਵੇ ਅਤੇ 26-6-2023 ਨੂੰ ਮਿਨੀ ਸੈਕਟਰੀਏਟ ਚੰਡੀਗੜ੍ਹ ਵਿਖੇ, ਵਿਭਾਗੀ ਮੁਖੀ ਦੀ ਅਗੁਵਾਈ ਹੇਠ ਹੋਈ ਮੀਟਿੰਗ ’ਚ ਮੰਗਾਂ ਸਬੰਧੀ ਬਣੀ ਸਹਿਮਤੀ ਮੁਤਾਬਕ ਪ੍ਰੋਸੀਡਿੰਗ ਜਾਰੀ ਕੀਤੀ ਜਾਵੇ। ਜਸਸ ਵਿਭਾਗ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਤਹਿਤ ਟ੍ਰੇਨਿੰਗ ਦੇਣ ਦੇ ਜਾਰੀ ਪੱਤਰ ਤੁਰੰਤ ਵਾਪਸ ਲਏ ਜਾਣ। ਆਊਟਸੋਰਸ ਵਰਕਰਾਂ ਦੀ ਤਨਖਾਹ ਕਟੌਤੀ ਵਾਲਾ ਪੱਤਰ ਰੱਦ ਕੀਤਾ ਜਾਵੇ।
ਜਾਰੀ ਕਰਤਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰੈਸ ਸਕੱਤਰ, ਸਤਨਾਮ ਸਿੰਘ ਫਲੀਆਂਵਾਲਾ
ਮੋਬਾਇਲ-98783-22501

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।