Code Of Ethics

Download app

Subscribe To Print Edition

ਖ਼ਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਮੁਲਤਵੀ

ਜੰਮੂ/ਸ੍ਰੀਨਗਰ, 7 ਜੁਲਾਈ
ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਅੱਜ ਅਮਰਨਾਥ ਯਾਤਰਾ ਆਰਜ਼ੀ ਤੌਰ ’ਤੇ ਮੁਲਤਵੀ ਕਰ ਦਿੱਤੀ ਗਈ ਹੈ। ਇਸੇ ਦੌਰਾਨ ਅਮਰਨਾਥ ਗੁਫ਼ਾ ਵੱਲ ਜਾਂਦੇ ਬਾਲਟਾਲ ਮਾਰਗ ’ਤੇ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਰਾਹ ਬੰਦ ਹੋ ਗਿਆ ਹੈ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ, ‘‘ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਸ਼ਰਧਾਲੂ ਨੂੰ ਅੱਜ ਸਵੇਰ ਤੋਂ ਗੁਫ਼ਾ ਵੱਲ ਜਾਣ ਦੀ ਇਜਾਜ਼ਤ ਨਹੀਂ ਹੈ।’’ ਰਾਮਬਨ ਦੇ ਐੱਸਐੱਸਪੀ ਮੋਹਿਤ ਸ਼ਰਮਾ ਅਨੁਸਾਰ ਜ਼ਿਲ੍ਹੇ ਦੇ ਚੰਦੇਰਕੋਟ ਇਲਾਕੇ ਵਿੱਚ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ, ‘‘ਪਹਿਲਗਾਮ ਖੇਤਰ ਵਿੱਚ ਖ਼ਰਾਬ ਮੌਸਮ ਕਾਰਨ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਭਾਰੀ ਮੀਂਹ ਕਾਰਨ ਸ਼ਰਧਾਲੂਆਂ ਦੀ ਯਾਤਰਾ ਆਰਜ਼ੀ ਤੌਰ ’ਤੇ ਰੋਕ ਦਿੱਤੀ ਹੈ। ਮੌਸਮ ਠੀਕ ਹੋਣ ’ਤੇ ਯਾਤਰਾ ਮੁੜ ਸ਼ੁਰੂ ਹੋਵੇਗੀ। Punjabi Akhar

Advertisment