
ਨਵੀਂ ਦਿੱਲੀ, 11 ਜੁਲਾਈ
ਦਿੱਲੀ ਵਿਚ ਯਮੁਨਾ ਨਦੀ ਦਾ ਪਾਣੀ 206 ਮੀਟਰ ਦੇ ਪੱਧਰ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਦਾ ਕੰਮ ਸ਼ੁਰੂ ਹੋ ਗਿਆ ਹੈ। ਦਿੱਲੀ ‘ਚ ਨਦੀ ਦਾ ਪਾਣੀ ਉਮੀਦ ਤੋਂ ਕਾਫੀ ਪਹਿਲਾਂ ਸੋਮਵਾਰ ਸ਼ਾਮ ਨੂੰ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਹਰਿਆਣਾ ਵੱਲੋਂ ਯਮੁਨਾਨਗਰ ਦੇ ਹਥੀਨੀਕੁੰਡ ਬੈਰਾਜ ਤੋਂ ਜ਼ਿਆਦਾ ਪਾਣੀ ਛੱਡਣ ਕਾਰਨ ਮੰਗਲਵਾਰ ਸਵੇਰੇ 6 ਵਜੇ ਤੱਕ ਪੁਰਾਣੇ ਰੇਲਵੇ ਪੁਲ ‘ਤੇ ਪਾਣੀ ਦਾ ਪੱਧਰ 206.28 ਮੀਟਰ ਤੱਕ ਵੱਧ ਗਿਆ ਤੇ ਇਸ ਦੇ 206.65 ਮੀਟਰ ਤੱਕ ਵਧਣ ਦੀ ਉਮੀਦ ਹੈ। Punjabi Akhar





















