ਪੈਰਿਸ, 14 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਖਿਆ ਕਿ ਰੱਖਿਆ ਸਹਿਯੋਗ ਭਾਰਤ ਤੇ ਫਰਾਂਸ ਦੇ ਰਿਸ਼ਤਿਆਂ ਦਾ ਮਜ਼ਬੂਤ ਥੰਮ੍ਹ ਹੈ। ਉਨ੍ਹਾਂ ਕਿਹਾ ਕਿ ਅਗਲੇ 25 ਸਾਲਾਂ ਵਿੱਚ ਭਾਰਤ-ਫਰਾਂਸ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਭਵਿੱਖੀ ਖਰੜਾ ਦਲੇਰ ਅਤੇ ਉਤਸ਼ਾਹੀ ਟੀਚਿਆਂ ਨਾਲ ਤਿਆਰ ਕੀਤਾ ਜਾ ਰਿਹਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਦੋਵਾਂ ਮੁਲਕਾਂ ਨੇ ਫਰਾਂਸ ਵਿੱਚ ਭਾਰਤ ਦੇ ਯੂਨੀਫਾਈਡ ਪੇਅਮੈਂਟ ਇੰਟਰਫੇਸ (ਯੂਪੀਆਈ) ਲਾਂਚ ਕਰਨ ਦੀ ਸਹਿਮਤੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਬੰਦਰਗਾਹੀ ਕਸਬੇ ਮਾਰਸੈਲੇਸ ਵਿੱਚ ਭਾਰਤ ਵੱਲੋਂ ਨਵਾਂ ਕੌਂਸੁਲੇਟ ਖੋਲ੍ਹਣ ਦਾ ਵੀ ਐਲਾਨ ਕੀਤਾ। -Punjabi Akhar