Code Of Ethics

Download app

Subscribe To Print Edition

ਪੰਜਾਬ ਵਿੱਚ ਭਲਕੇ ਖੁੱਲ੍ਹਣਗੇ ਸਕੂਲ ਡਿਪਟੀ ਕਮਿਸ਼ਨਰਾਂ ਕਰ ਸਕਣਗੇ ਹੜ੍ਹ ਪ੍ਰਭਾਵਿਤ ਖੇਤਰ ਦੇ ਸਕੂਲਾਂ ਵਿਚ ਛੁੱਟੀ

ਮਾਨਸਾ 16 ਜੁਲਾਈ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਵਿੱਚ 17 ਜੁਲਾਈ ਤੋਂ ਸਾਰੇ ਸਕੂਲ ਆਮ ਵਾਂਗ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲ੍ਹੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। ਸਾਰੇ ਸਕੂਲਾਂ ਦੇ ਮੁਖੀਆਂ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਪੱਧਰ ’ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਅਤ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੋਣਗੇ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੈ ਤਾਂ ਸਿਰਫ ਉਨ੍ਹਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਛੁੱਟੀ ਐਲਾਨਣਗੇ। ਉਧਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹਰਿੰਦਰ ਸਿੰਘ ਭੁੱਲਰ, ਡੀਈਓ (ਐ.ਸਿ.) ਰੂਬੀ ਬਾਂਸਲ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਸਕੂਲਾਂ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜਿਸ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ਤਾਂ ਕਿ ਵਿਦਿਆਰਥੀ ਸੁਖਾਵੇਂ ਮਾਹੌਲ ਵਿਚ ਸਕੂਲਾਂ ਅੰਦਰ ਆ ਸਕਣ। Punjabi Akhar 

Advertisment