ਅੱਜ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਿਆ: 700 ਸ਼ਰਧਾਲੂਆਂ ਨੂੰ ਮੁੜ ਨਵੇਂ ਸਿਰੇ ਤੋਂ ਦੇਣੀ ਪਵੇਗੀ ਅਰਜ਼ੀ

ਚੰਡੀਗੜ੍ਹ/ਗੁਰਦਾਸਪੁਰ, 25 ਜੁਲਾਈ :- ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਗਈ। ਪਹਿਲਾਂ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਇਸ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੀ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਗਈ ਹੈ। ਪੰਜ ਦਿਨਾਂ ਦੇ ਮੁਅੱਤਲ ਸਮੇਂ ਦੌਰਾਨ ਕੁੱਲ 700 ਸ਼ਰਧਾਲੂ ਪਾਕਿਸਤਾਨ ਵਿੱਚ ਸਿੱਖ ਗੁਰਧਾਮ ਦੇ ਦਰਸ਼ਨ ਨਹੀਂ ਕਰ ਸਕੇ। ਹੁਣ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਅਰਜ਼ੀ ਦੇਣੀ ਪਵੇਗੀ। Punjabi Akhar 

Leave a Comment

[democracy id="1"]

You May Like This