Code Of Ethics

Download app

Subscribe To Print Edition

ਹੜ੍ਹ ਪੀੜਤਾਂ ਦੀ ਮਦਦ ਲਈ ਬਜਟ ਸੈਸ਼ਨ ਸੱਦੇ ਸਰਕਾਰ: ਵੜਿੰਗ ਮੋਦੀ ਸਰਕਾਰ ਨੂੰ ਪੰਜਾਬ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਵਿਸ਼ੇਸ਼ ਪੈਕੇਜ ਦੇਣ ਦੀ ਮੰਗ

ਅਜਨਾਲਾ, 25 ਜੁਲਾਈ

‘ਪੰਜਾਬ ਸਰਕਾਰ ਸੂਬੇ ਅੰਦਰ ਹੜ੍ਹਾਂ ਦਾ ਸਾਹਮਣਾ ਕਰ ਰਹੇ ਹੜ੍ਹ ਪੀੜਤਾਂ ਦੀ ਮਦਦ ਲਈ ਸਪੈਸ਼ਲ ਬਜਟ ਸੈਸ਼ਨ ਬੁਲਾਵੇ ਤਾਂ ਜੋ ਲੋਕਾਂ ਦੀ ਭਲਾਈ ਲਈ ਤਜਵੀਜ਼ ਬਣਾ ਕੇ ਮਦਦ ਕੀਤੀ ਜਾਵੇ।’ ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਅਜਨਾਲਾ ਦੇ ਕਸਬਾ ਰਮਦਾਸ ਦੇ ਸਰਹੱਦੀ ਪਿੰਡ ਘੋਹਨੇਵਾਲਾ ਵਿੱਚ ਰਾਵੀ ਦਰਿਆ ਅੰਦਰ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਮੌਕੇ ਕਹੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਕੇਂਦਰੀ ਸੱਤਾ ’ਤੇ ਰਾਜ ਕਰਨ ਵਾਲੀ ਭਾਜਪਾ ਦੀ ਮੋਦੀ ਸਰਕਾਰ ਨੂੰ ਹਰਾਉਣ ਅਤੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਕੌਮੀ ਪੱਧਰ ਤੇ ਭਾਵੇਂ ਕਾਂਗਰਸ, ਆਮ ਆਦਮੀ ਪਾਰਟੀ ਸਣੇ ਹੋਰ ਪਾਰਟੀਆਂ ਨਾਲ ‘ਇੰਡੀਆ’ ਨਾਮ ਦਾ ਗੱਠਜੋੜ ਹੋ ਗਿਆ ਹੈ ਪਰ ਪੰਜਾਬ ਕਾਂਗਰਸ ਸੂਬੇ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਹੀ ਨਿਭਾਏਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਕਾਂਗਰਸ ਪਾਰਟੀ ਨੇ ਬਲਾਕ ਪੱਧਰ ਦੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਜੋ ਪੂਰਾ ਜਾਇਜ਼ਾ ਲੈ ਕੇ ਆਪਣੀ ਰਿਪੋਰਟ ਦੇਣਗੇ। ਇਸੇ ਆਧਾਰ ’ਤੇ ਸੂਬਾ ਕਾਂਗਰਸ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਸਰਕਾਰ ਵਿਸ਼ੇਸ਼ ਪੈਕਜ ਦਾ ਐਲਾਨ ਕਰੇ। ਇਸ ਤੋਂ ਪਹਿਲਾਂ ਉਹ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਭਗਵੰਤਪਾਲ ਸਿੰਘ ਸੱਚਰ ਸਮੇਤ ਆਗੂਆਂ ਨਾਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਸਮਾਧਾਂ ’ਤੇ ਨਤਮਸਤਕ ਵੀ ਹੋਏ।

ਮਜੀਠੀਆ ਵੱਲੋਂ ਸਰਕਾਰ ’ਤੇ ਹੜ੍ਹ ਪੀੜਤਾਂ ਦੀ ਮਦਦ ਨਾ ਕਰਨ ਦੇ ਦੋਸ਼

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ, ਪੰਜਾਬ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ ’ਤੇ ਖਰਚ ਕੀਤੇ ਸਾਲਾਨਾ 750 ਕਰੋੜ ਰੁਪਏ ਸਬੰਧੀ ਨੋਟਿਸ ਲਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜਿੱਥੇ ਸੂਬੇ ਦੇ ਬੁਨਿਆਦੀ ਢਾਂਚੇ ਲਈ ਪੈਸੇ ਨਹੀਂ ਖਰਚ ਰਹੀ, ਉਥੇ ਹੀ ਸੂਬੇ ਦੇ ਹੜ੍ਹ ਪੀੜਤਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਪਹਿਲਾਂ ਹੀ ਇਸ ਗੱਲ ਦਾ ਨੋਟਿਸ ਲੈ ਚੁੱਕੀ ਹੈ ਕਿ ‘ਆਪ’ ਸਰਕਾਰ ਨੇ ਦਿੱਲੀ ਵਿਚ ਇਸ਼ਤਿਹਾਰਬਾਜ਼ੀ ’ਤੇ 1100 ਕਰੋੜ ਰੁਪਏ ਖਰਚ ਕੀਤੇ ਜਦੋਂਕਿ ਇਸ ਵੱਲੋਂ ਬੁਨਿਆਦੀ ਢਾਂਚੇ ਲਈ ਬਣਦਾ ਯੋਗਦਾਨ ਨਹੀਂ ਪਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਸਰਕਾਰ ਨੇ ਵੀ ਇਸ਼ਤਿਹਾਰਬਾਜ਼ੀ ਲਈ ਮੋਟੀ ਰਾਸ਼ੀ ਨਿਸ਼ਚਿਤ ਕੀਤੀ ਹੈ। Punjabi Akhar 

Advertisment