Code Of Ethics

Download app

Subscribe To Print Edition

ਜੰਮੂ ਕਸ਼ਮੀਰ ਦੇ ਰਾਜੌਰੀ ਵਿੱਚ ਚੱਲ ਰਿਹਾ ਮੁਕਾਬਲਾ ਦੂਜੇ ਦਿਨ ਵੀ ਜਾਰੀ ਲੋਕਾਂ ਨੂੰ ਮੁਕਾਬਲੇ ਵਾਲੀ ਥਾਂ ਤੋਂ ਦੂਰ ਰਹਿਣ ਦੀ ਸਲਾਹ

ਰਾਜੌਰੀ/ਜੰਮੂ, 6 ਅਗਸਤ

ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਪਿੰਡ ਵਿਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਅੱਜ ਦੂਜੇ ਦਿਨ ਵੀ ਜਾਰੀ ਹੈ। ਪੁਲੀਸ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਸੁਰੱਖਿਆ ਲਈ ਮੁਕਾਬਲੇ ਵਾਲੀ ਥਾਂ ਤੋਂ ਦੋ ਕਿਲੋਮੀਟਰ ਦੀ ਦੂਰੀ ਬਣਾ ਕੇ ਰੱਖਣ। ਜੰਮੂ ਅਧਾਰਿਤ ਫੌਜ ਦੇ ਪੀਆਰਓ ਲੈਫਟੀਨੈਂਟ ਕਰਨਲ ਸੁਨੀਲ ਬਰਤਵਾਲ ਨੇ ਕਿਹਾ ਕਿ ਤਿੰਨ ਦਹਿਸ਼ਤਗਰਦਾਂ ਨੂੰ ਪਿੰਡ ਵਿੱਚ ਘੇਰਾ ਪਾਇਆ ਹੋਇਆ ਹੈ। ਦਹਿਸ਼ਤਗਰਦਾਂ ਵੱਲੋਂ ਘੇਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਰਕੇ ਸਾਰੀ ਰਾਤ ਰੁਕ ਰੁਕ ਕੇ ਗੋਲੀਬਾਰੀ ਹੁੰਦੀ ਰਹੀ। ਸ਼ਨਿੱਚਰਵਾਰ ਨੂੰ ਬਡਹਾਲ ਖੇਤਰ ਦੇ ਗੁੰਧਾ-ਖਵਾਸ ਪਿੰਡ ਵਿੱਚ ਪੁਲੀਸ ਤੇ ਫੌਜ ਵੱਲੋਂ ਸਾਂਝੇ ਰੂਪ ਵਿੱਚ ਵਿੱਢੀ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਈ ਦੁਵੱਲੀ ਗੋਲੀਬਾਰੀ ਵਿਚ ਅਣਪਛਾਤਾ ਦਹਿਸ਼ਤਗਰਦ ਮਾਰਿਆ ਗਿਆ ਸੀ। ਆਖਰੀ ਖ਼ਬਰਾਂ ਮਿਲਣ ਤੱਕ ਗੋਲੀਬਾਰੀ ਜਾਰੀ ਸੀ। Punjabi Akhar 

Advertisment