Code Of Ethics

Download app

Subscribe To Print Edition

ਮਨੀਪੁਰ ਹਿੰਸਾ: ਸਾਬਕਾ ਜਸਟਿਸ ਗੀਤਾ ਮਿੱਤਲ ਦੀ ਕਮੇਟੀ ਦੇ ਕੰਮਕਾਜ ਬਾਰੇ 25 ਨੂੰ ਹੁਕਮ ਜਾਰੀ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 21 ਅਗਸਤ

ਮਨੀਪੁਰ ‘ਚ ਹਿੰਸਾ ਪੀੜਤਾਂ ਦੇ ਰਾਹਤ ਅਤੇ ਮੁੜ ਵਸੇਬੇ ਦੇ ਕੰਮ ’ਤੇ ਨਜ਼ਰ ਰੱਖਣ ਲਈ ਕਾਇਮ ਕੀਤੀ ਸਾਬਕਾ ਜਸਟਿਸ ਗੀਤਾ ਮਿੱਤਲ ਦੀ ਅਗਵਾਈ ਵਾਲੀ ਕਮੇਟੀ ਨੇ ਅੱਜ ਸੁਪਰੀਮ ਕੋਰਟ ‘ਚ ਤਿੰਨ ਰਿਪੋਰਟਾਂ ਪੇਸ਼ ਕੀਤੀਆਂ। ਇਨ੍ਹਾਂ ਵਿੱਚੋਂ ਇੱਕ ਰਿਪੋਰਟ ਨੇ ਪੀੜਤਾਂ ਲਈ ਰਾਜ ਦੀ ਮੁਆਵਜ਼ਾ ਸਕੀਮ ਵਿੱਚ ਸੁਧਾਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਤਿੰਨ ਮੈਂਬਰੀ ਕਮੇਟੀ ਦੇ ਕੰਮਕਾਜ ਲਈ 25 ਅਗਸਤ ਨੂੰ ਹੁਕਮ ਜਾਰੀ ਕਰੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਤਿੰਨਾਂ ਰਿਪੋਰਟਾਂ ਦੀਆਂ ਕਾਪੀਆਂ ਸਾਰੇ ਸਬੰਧਤ ਵਕੀਲਾਂ ਨੂੰ ਦਿੱਤੀਆਂ ਜਾਣ ਅਤੇ ਪੀੜਤਾਂ ਵੱਲੋਂ ਪੇਸ਼ ਹੋ ਰਹੀ ਐਡਵੋਕੇਟ ਵਰਿੰਦਾ ਗਰੋਵਰ ਨੂੰ ਕਮੇਟੀ ਲਈ ਸੁਝਾਅ ਇਕੱਠੇ ਕਰਨ ਲਈ ਕਿਹਾ।

 

Leave a Comment

Advertisment

You May Like This