Code Of Ethics

Download app

Subscribe To Print Edition

ਵਾਰਡ ਨੰਬਰ 20, 35, 9, 38, 6, 42,10, 8, ਸਿਵਲ ਹਸਪਤਾਲ ਬਟਾਲਾ ਵਿਖੇ ਫੋਗਿੰਗ ਕਰਵਾਈ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਕੀਤਾ ਜਾਗਰੂਕ

ਬਟਾਲਾ, 25 ਅਗਸਤ ( ਬਿਊਰੋ ) ਨਗਰ ਨਿਗਮ ਬਟਾਲਾ ਵਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸਦੇ ਚੱਲਦਿਆਂ ਵਾਰਡ ਨੰਬਰ  20, 35, 9, 38, 6, 42,10, 8, ਸਿਵਲ ਹਸਪਤਾਲਵ ਬਟਾਲਾ, ਗੁਰੂਦੁਆਰਾ ਸ਼੍ਰੀ ਸੱਤ ਕਰਤਾਰੀਆਂ ਸਾਹਿਬ, ਫਰੈਂਡ ਕਲੌਨੀ, ਬੀਕੋ ਕੰਪਲੈਕਸ ਵਿਖੇ ਫੋਗਿੰਗ ਕਰਵਾਈ ਅਤੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਵਿਰੁੱਧ ਜਾਗਰੂਕ ਕੀਤਾ।
ਇਸ ਮੌਕੇ ਗੱਲਬਾਤ ਦੌਰਾਨ ਡਾ. ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਸ਼ਹਿਰ ਅੰਦਰ ਨਗਰ ਨਿਗਮ ਦੀਆਂ ਟੀਮਾਂ ਵਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਡੇਂਗੂ ਵਿਰੁੱਧ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਉਨਾਂ ਲੋਕਾਂ ਨੂੰ ਫੋਗਿਗ ਕਰ ਰਹੀਆਂ ਟੀਮਾਂ ਨਾਲ ਸਹਿਯੋਗ ਕਰਨ ਲਈ ਕਿਹਾ।
ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਅੱਗੇ ਕਿਹਾ ਕਿ ਲੋਕ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟਂੈਕੀਆਂ, ਫਰਿੱਜ ਦੇ ਪਿੱਛੇ ਲੱਗੀ ਟਰੇਅ ਵਿਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਜਰੂਰ ਸੁਕਾਉਣ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਂਹ ਵਾਲੇ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ।

Advertisment