Code Of Ethics

Download app

Subscribe To Print Edition

ਫਾਜਿਲਕਾ ’ਚ ਜਲ ਸਪਲਾਈ ਵਰਕਰਾਂ ਨਾਲ ਮੀਟਿੰਗ ਕਰਕੇ 31 ਨੰਬਰ ਯੂਨੀਅਨ ਵੱਲੋਂ ਉਲੀਕੇ ਸੰਘਰਸ਼ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਕੀਤਾ ਲਾਮਬੰਦ

ਫਾਜਿਲਕਾ/ਜਲਾਲਾਬਾਦ, 25 ਅਗਸਤ ( ਬਿਊਰੋ )-

 

ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਅਤੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਵੱਲੋਂ ਅੱਜ ਫਾਜਿਲਕਾ ਵਿਖੇ ਵਰਕਰਾਂ ਨਾਲ ਮੀਟਿੰਗ ਕਰਕੇ ਸੂਬਾ ਕਮੇਟੀ ਵੱਲੋਂ ਉਲੀਕੇ ਸੰਘਰਸ਼ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਆਉਣ ਵਾਲੀ 28 ਅਗਸਤ ਨੂੰ ਡਿਪਟੀ ਕਮਿਸ਼ਨਰ ਫਾਜਿਲਕਾ ਦੇ ਦਫ਼ਤਰ ਵੱਲ ਰੋਸ਼ ਮਾਰਚ ਨੂੰ ਕਾਮਯਾਬ ਬਣਾਉਣ ਲਈ ਅਤੇ 4 ਸਤੰਬਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਜ਼ਿਲਾ ਫਾਜਿਲਕਾ ਦੇ ਵਰਕਰਾਂ ਨੂੰ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਤਾਂ ਜੋ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਨੂੰ ਮੁੱਖ ਰੱਖ ਕੇ ਵਿਭਾਗ ’ਚ ਸ਼ਾਮਲ ਪੱਕਾ ਰੁਜਗਾਰ ਕੀਤਾ ਜਾਵੇ ਸਮੇਤ ਯੂਨੀਅਨ ਦੇ ਮੰਗ ਪੱਤਰ ’ਚ ਦਰਜ ਮੰਗਾਂ ਦਾ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਵਿਭਾਗੀ ਮਨੈਜਮੈਂਟ ਨੂੰ ਮਜਬੂਰ ਕੀਤਾ ਜਾਵੇ। ਆਗੂਆਂ ਨੇ ਉਪਰੋਕਤ ਸੰਘਰਸ਼ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। Punjabi Akhar

Advertisment