ਪੰਜਾਬ ਸਰਕਾਰ ਦੁਆਰਾ ਹੜਤਾਲੀ ਮੁਲਾਜ਼ਮਾਂ ਉੱਤੇ ਐਸਮਾ ਲਾਗੂ ਕਰਨ ਦੀ ਕੀਤੀ ਸਖ਼ਤ ਨਿਖੇਧੀ ਅਤੇ ਫੈਸਲਾ ਵਾਪਸ ਲੈਣ ਦੀ ਕੀਤੀ ਮੰਗ

1 ਸਤੰਬਰ ਚੰਡੀਗੜ੍ਹ (  ਬਿਊਰੋ   ) ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਨੂੰ ਕੁਚਲਣ ਲਈ ਮਾਨ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਉੱਤੇ ਕਾਲਾ ਕਾਨੂੰਨ ਐਸਮਾ ਲਾਉਣ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।ਇਸ ਸਬੰਧੀ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਪ੍ਰਸੈ ਸੱਕਤਰ ਸਤਨਾਮ ਸਿੰਘ ਫਲੀਵਾਲਾ  ਨੇ ਕਿਹਾ ਕਿ ਮਾਨ ਸਰਕਾਰ ਮੋਦੀ ਸਰਕਾਰ ਦੇ ਫਾਸ਼ੀਵਾਦੀ ਰਸਤੇ ਉੱਤੇ ਚੱਲਦੀ ਹੋਈ ਸੰਵਿਧਾਨਿਕ ਹੱਕਾਂ ਦਾ ਘਾਣ ਕਰ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਰੂਰੀ ਸੇਵਾਵਾਂ ਦੇ ਬਹਾਨੇ ਮਜ਼ਦੂਰਾਂ ਮੁਲਾਜ਼ਮਾਂ ਉੱਤੇ ਲਾਗੂ ਕੀਤਾ ਇਹ ਕਾਨੂੰਨ ਬਿਨਾਂ ਵਾਰੰਟ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਣ ਦਾ ਤਾਨਾਸ਼ਾਹੀ ਹੱਕ ਹਕੂਮਤ ਨੂੰ ਦਿੰਦਾ ਹੈ। ਇਸ ਦਾ ਦਾਇਰਾ ਕਿਸਾਨਾਂ ਸਮੇਤ ਸਮੂਹ ਮਿਹਨਤਕਸ਼ ਲੋਕਾਂ ਤੱਕ ਵਧਾਇਆ ਜਾ ਸਕਦਾ ਹੈ। ਖੁਦ ਧਰਨਿਆਂ, ਮੁਜ਼ਾਹਰਿਆਂ ਤੇ ਹੜਤਾਲਾਂ ਜ਼ਰ੍ਹੀਏ ਸੱਤਾ ਵਿੱਚ ਆਈ ਆਪ ਸਰਕਾਰ ਹੁਣ ਸੰਘਰਸ਼ਸ਼ੀਲ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਐਸਮਾ ਵਰਗੇ ਕਾਲੇ ਕਾਨੂੰਨ ਲਾਗੂ ਕਰਨ ‘ਤੇ ਉੱਤਰ ਆਈ ਹੈ, ਜਿਸ ਨੂੰ ਪੰਜਾਬ ਦੇ ਜੁਝਾਰੂ ਲੋਕ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਚਿਤਾਵਨੀ ਲਹਿਜ਼ੇ ਵਿੱਚ ਕਿਹਾ ਕਿ ਆਪਣੇ ਜਾਇਜ਼ ਹੱਕਾਂ ਲਈ ਜੂਝ ਰਹੇ ਸੰਘਰਸ਼ਸ਼ੀਲ ਮੁਲਾਜ਼ਮਾਂ ਉੱਪਰ ਇਸ ਕਾਨੂੰਨ ਤਹਿਤ ਜਾਬਰ ਕਾਰਵਾਈ ਕਰਨ ਦੀ ਸੂਰਤ ਵਿੱਚ ਜਥੇਬੰਦੀ ਵੱਲੋਂ ਇਸ ਜਬਰ ਵਿਰੁੱਧ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਇਸ ਜਾਬਰ ਕਾਨੂੰਨ ਨੂੰ ਲਾਗੂ ਕਰਨ ਦਾ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਮੂਹ ਸੰਘਰਸ਼ਸ਼ੀਲ ਤੇ ਇਨਸਾਫਪਸੰਦ ਲੋਕਾਂ ਨੂੰ ਇਸ ਜਾਬਰ ਕਾਨੂੰਨ ਵਿਰੁੱਧ 5 ਸਤੰਬਰ ਨੂੰ ਤਹਿਸੀਲ ਪੱਧਰੀ ਤੇ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਾ ਸੱਦਾ ਦਿੱਤਾ

ਜਾਰੀ ਕਰਤਾ:- ਸਤਨਾਮ ਸਿੰਘ ਫਲੀਵਾਲਾ

Leave a Comment

[democracy id="1"]

You May Like This